Numbers 31:47 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ 50 ਚੀਜ਼ਾਂ ਵਿੱਚੋਂ, ਇਸਰਾਏਲ ਦੇ ਲੋਕਾਂ ਦੀ ਅੱਧੀ ਲੁੱਟ ਵਿੱਚੋਂ ਮੂਸਾ ਨੇ ਇੱਕ ਚੀਜ਼ ਯਹੋਵਾਹ ਲਈ ਲੈ ਲਈ। ਇਨ੍ਹਾਂ ਵਿੱਚ ਆਦਮੀਆਂ ਦੀਆਂ ਚੀਜ਼ਾਂ ਅਤੇ ਜਾਨਵਰ ਸ਼ਾਮਿਲ ਸਨ। ਅਤੇ ਉਸ ਨੇ ਇਹ ਚੀਜ਼ਾਂ ਲੇਵੀਆਂ ਨੂੰ ਦੇ ਦਿੱਤੀਆਂ। ਕਿਉਂਕਿ ਉਹ ਯਹੋਵਾਹ ਦੇ ਪਵਿੱਤਰ ਤੰਬੂ ਦੀ ਸੰਭਾਲ ਕਰਦੇ ਸਨ। ਮੂਸਾ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਕਰਨ ਲਈ ਕਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਇਸਰਾਏਲੀਆਂ ਦੇ ਅੱਧ ਤੋਂ ਪੰਜਾਹਾਂ ਵਿੱਚੋਂ ਇੱਕ ਭਾਵੇਂ ਆਦਮੀਆਂ ਵਿੱਚੋਂ ਭਾਵੇਂ ਡੰਗਰਾਂ ਵਿੱਚੋਂ ਲੈ ਕੇ ਓਹ ਲੇਵੀਆਂ ਨੂੰ ਦਿੱਤੇ ਜਿਹੜੇ ਯਹੋਵਾਹ ਦੇ ਡੇਹਰੇ ਦੀ ਜੁੰਮੇਵਾਰੀ ਰੱਖਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਅੱਧੇ ਹਿੱਸੇ ਵਿੱਚੋਂ ਜਿਸ ਨੂੰ ਮੂਸਾ ਨੇ ਯੁੱਧ ਕਰਨ ਵਾਲਿਆਂ ਪੁਰਖਾਂ ਤੋਂ ਵੱਖਰਾ ਕੀਤਾ ਸੀ, ਯਹੋਵਾਹ ਦੇ ਹੁਕਮਾਂ ਅਨੁਸਾਰ ਮੂਸਾ ਨੇ ਭਾਵੇਂ ਮਨੁੱਖਾਂ ਵਿੱਚੋਂ ਭਾਵੇਂ ਪਸ਼ੂਆਂ ਵਿੱਚੋਂ, ਪੰਜਾਹ ਵਿੱਚੋਂ ਇੱਕ ਨੂੰ ਲੈ ਕੇ ਉਹ ਲੇਵੀਆਂ ਨੂੰ ਦਿੱਤੇ ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਸਨ।