Numbers 33:55 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਹੋਰਨਾਂ ਲੋਕਾਂ ਨੂੰ ਉਸ ਦੇਸ਼ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ। ਜੇ ਤੁਸੀਂ ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਦਿਉਂਗੇ, ਉਹ ਤੁਹਾਡੇ ਲਈ ਬੜੀਆਂ ਮੁਸ਼ਕਿਲਾਂ ਖੜੀਆਂ ਕਰਨਗੇ। ਉਹ ਤੁਹਾਡੀ ਅੱਖ ਉਤਲੇ ਫ਼ੋੜੇ ਵਰਗੇ ਅਤੇ ਵਖੀ ਵਿੱਚ ਚੁਭੇ ਹੋਏ ਕੰਡੇ ਵਾਂਗ ਹੋਣਗੇ। ਉਹ ਉਸ ਧਰਤੀ ਵਿੱਚ, ਜਿਸ ਵਿੱਚ ਤੁਸੀਂ ਰਹੋਂਗੇ ਬੜੀਆਂ ਮੁਸ਼ਕਿਲਾ ਪੈਦਾ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਐਉਂ ਹੋਵੇਗਾ ਕਿ ਓਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਤਿਣ ਅਰ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਓਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁਖ ਦੇਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਅਜਿਹਾ ਹੋਵੇਗਾ ਕਿ ਉਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਰੜਕਣਗੇ ਅਤੇ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁੱਖ ਦੇਣਗੇ।