Numbers 4:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਉਹ ਟੇਕਾਂ ਵੀ ਚੁੱਕਣੀਆ ਚਾਹੀਦੀਆਂ ਹਨ ਜਿਹੜੀਆ ਵਿਹੜੇ ਦੇ ਆਲੇ-ਦੁਆਲੇ ਹਨ। ਉਨ੍ਹਾਂ ਨੂੰ ਥੜੇ, ਤੰਬੂ ਦੀਆਂ ਕਿੱਲੀਆ, ਰੱਸੇ ਅਤੇ ਹਰ ਉਹ ਚੀਜ਼ ਚੁੱਕਣੀ ਚਾਹੀਦੀ ਹੈ ਜਿਹੜੀ ਵਿਹੜੇ ਦੇ ਇਰਦ-ਗਿਰਦ ਥਮਲਿਆ ਲਈ ਵਰਤੀ ਜਾਂਦੀ ਹੈ। ਨਾਮਾ ਦੀ ਸੂਚੀ ਬਣਾਉ ਅਤੇ ਹਰੇਕ ਆਦਮੀ ਨੂੰ ਦੱਸੋ ਕਿ ਉਸ ਨੇ ਕੀ ਕਰਨਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਤੇ ਦੇ ਆਲੇ ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਲਾਸਾਂ, ਉਨ੍ਹਾਂ ਦਾ ਸਾਰਾ ਸਾਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ। ਤੁਸੀਂ ਨਾਮਾਂ ਪਰਤੀ ਸਾਮਾਨ ਚੁੱਕਣ ਦੀ ਜੁਮੇਵਾਰੀ ਉਨ੍ਹਾਂ ਦੀ ਠਹਿਰਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਡੋਰੀਆਂ, ਉਨ੍ਹਾਂ ਦਾ ਸਾਰਾ ਸਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ। ਤੁਸੀਂ ਨਾਮਾਂ ਅਨੁਸਾਰ ਸਮਾਨ ਚੁੱਕਣ ਲਈ ਉਹਨਾਂ ਦੀ ਜ਼ਿੰਮੇਵਾਰੀ ਠਹਿਰਾਓ।