Numbers 5:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਉਸ ਔਰਤ ਨੇ ਆਪਣੇ ਪਤੀ ਦੇ ਖਿਲਾਫ਼ ਪਾਪ ਕੀਤਾ ਹੈ। ਤਾਂ ਪਾਣੀ ਉਸ ਨੂੰ ਮੁਸੀਬਤ ਵਿੱਚ ਪਾਵੇਗਾ। ਪਾਣੀ ਉਸ ਦੇ ਸ਼ਰੀਰ ਵਿੱਚ ਜਾਵੇਗਾ ਅਤੇ ਬਹੁਤ ਦੁੱਖ ਦੇਵੇਗਾ। ਜਿਹੜਾ ਵੀ ਬੱਚਾ ਉਸ ਦੇ ਗਰਭ ਵਿੱਚ ਹੋਵੇਗਾ ਉਹ ਜੰਮਣ ਤੋਂ ਪਹਿਲਾਂ ਹੀ ਮਰ ਜਾਵੇਗਾ ਅਤੇ ਉਹ ਫ਼ੇਰ ਕਦੇ ਵੀ ਬੱਚੇ ਪੈਦਾ ਨਹੀਂ ਕਰ ਸੱਕੇਗੀ। ਸਾਰੇ ਲੋਕ ਉਸ ਦੇ ਵਿਰੁੱਧ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਜਲ ਤੀਵੀਂ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਤੀਵੀਂ ਭਿੱਟੀ ਗਈ ਹੈ ਅਤੇ ਉਸ ਆਪਣੇ ਮਨੁੱਖ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾਕੇ ਕੌੜਾ ਹੋ ਜਾਵੇਗਾ ਅਰ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਜਲ ਔਰਤ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਔਰਤ ਭਰਿਸ਼ਟੀ ਗਈ ਹੈ ਅਤੇ ਉਸ ਨੇ ਆਪਣੇ ਪਤੀ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ ਅਤੇ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ।