Numbers 8:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਸਰਾਏਲ ਦੇ ਸਾਰੇ ਲੋਕਾਂ ਵਿੱਚੋਂ ਲੇਵੀ ਲੋਕਾਂ ਦੀ ਚੋਣ ਕੀਤੀ ਸੀ। ਅਤੇ ਮੈਂ ਉਨ੍ਹਾਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਸੁਗਾਤ ਵਜੋਂ ਦੇ ਦੇਵਾਂਗਾ। ਮੈਂ ਚਾਹੁੰਦਾ ਹਾਂ ਕਿ ਉਹ ਮੰਡਲੀ ਵਾਲੇ ਤੰਬੂ ਵਿੱਚ ਕੰਮ ਕਰਨ। ਉਹ ਇਸਰਾਏਲ ਦੇ ਸਮੂਹ ਲੋਕਾਂ ਲਈ ਸੇਵਾ ਕਰਨਗੇ। ਉਹ ਅਜਿਹੀਆਂ ਬਲੀਆਂ ਦੇਣ ਵਿੱਚ ਸਹਾਇਤਾ ਕਰਨਗੇ ਜਿਹੜੀਆਂ ਇਸਰਾਏਲ ਦੇ ਲੋਕਾਂ ਨੂੰ ਪਵਿੱਤਰ ਬਨਾਉਣਗੀਆਂ। ਫ਼ੇਰ ਇਸਰਾਏਲ ਦੇ ਲੋਕਾਂ ਨੂੰ ਸਹਾਇਤਾ ਜਾਂ ਬਿਪਤਾ ਨਹੀਂ ਪਵੇਗੀ ਜਦੋਂ ਉਹ ਪਵਿੱਤਰ ਸਥਾਨ ਦੇ ਨੇੜੇ ਆਉਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਹਾਰੂਨ ਅਰ ਉਸ ਦੇ ਪੁੱਤ੍ਰਾਂ ਲਈ ਇਸਰਾਏਲੀਆਂ ਵਿੱਚੋਂ ਲੇਵੀ ਦਾਨ ਦਿੱਤੇ ਹਨ। ਉਹ ਮੰਡਲੀ ਦੇ ਤੰਬੂ ਵਿੱਚ ਇਸਰਾਏਲੀਆਂ ਲਈ ਸੇਵਾ ਕਰਨ ਨਾਲੇ ਇਸਰਾਏਲੀਆਂ ਲਈ ਪ੍ਰਾਸਚਿਤ ਕਰਨ ਤਾਂ ਜੋ ਕੋਈ ਬਵਾ ਇਸਰਾਏਲੀਆਂ ਵਿੱਚੋਂ ਜਦ ਇਸਰਾਏਲੀ ਪਵਿੱਤ੍ਰ ਅਸਥਾਨ ਦੇ ਨੇੜ੍ਹੇ ਆਉਣ ਨਾ ਪਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਇਸਰਾਏਲੀਆਂ ਵਿੱਚੋਂ ਲੇਵੀ ਦਾਨ ਦਿੱਤੇ ਹਨ ਕਿ ਉਹ ਮੰਡਲੀ ਦੇ ਤੰਬੂ ਵਿੱਚ ਇਸਰਾਏਲੀਆਂ ਲਈ ਸੇਵਾ ਕਰਨ, ਇਸਰਾਏਲੀਆਂ ਲਈ ਪ੍ਰਾਸਚਿਤ ਕਰਨ ਤਾਂ ਜੋ ਜਦ ਇਸਰਾਏਲੀ ਪਵਿੱਤਰ ਸਥਾਨ ਦੇ ਨੇੜੇ ਆਉਣ ਤਾਂ ਕੋਈ ਬਵਾ ਉਹਨਾਂ ਉੱਤੇ ਨਾ ਪਵੇ।