Numbers 8:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਪਵਿੱਤਰ ਬਨਾਉਣ ਲਈ ਤੁਹਾਨੂੰ ਇਹ ਕੁਝ ਕਰਨਾ ਚਾਹੀਦਾ ਹੈ। ਉਨ੍ਹਾਂ ਉੱਤੇ ਪਾਪ ਦੀ ਭੇਟ ਦਾ ਖਾਸ ਪਾਣੀ ਛਿੜਕੋ। ਇਹ ਪਾਣੀ ਉਨ੍ਹਾਂ ਨੂੰ ਪਵਿੱਤਰ ਬਣਾ ਦੇਵੇਗਾ। ਫ਼ੇਰ ਉਨ੍ਹਾਂ ਨੂੰ ਆਪਣੇ ਸ਼ਰੀਰ ਦੇ ਵਾਲ ਮੁੰਨਣੇ ਚਾਹੀਦੇ ਹਨ ਅਤੇ ਕੱਪੜੇ ਧੋਣੇ ਚਾਹੀਦੇ ਹਨ। ਇਸ ਨਾਲ ਉਨ੍ਹਾਂ ਦੇ ਸ਼ਰੀਰ ਪਵਿੱਤਰ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਲਈ ਇਉਂ ਕਰੀਂ ਭਈ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿਟਕ ਦੇਹ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਬਸਤ੍ਰ ਧੋਣ, ਇਉਂ ਉਹ ਸਾਫ਼ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੂੰ ਪਵਿੱਤਰ ਕਰਨ ਲਈ ਅਜਿਹਾ ਕਰੀਂ ਕਿ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿੜਕ ਦੇ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਬਸਤਰ ਧੋਣ, ਇਸ ਤਰ੍ਹਾਂ ਉਹ ਸ਼ੁੱਧ ਹੋਣ।