Numbers 9:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਇਹ ਬਿਧੀ ਤੁਹਾਡੇ ਲਈ ਅਤੇ ਤੁਹਾਡੇ ਉੱਤਰਾਧਿਕਾਰੀਆਂ ਲਈ ਹੋਵੇਗੀ। ਸ਼ਾਇਦ ਕੋਈ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾਉਣ ਦੇ ਯੋਗ ਨਾ ਹੋਵੇ। ਸ਼ਾਇਦ ਉਹ ਬੰਦਾ ਇਸ ਲਈ ਅਪਵਿੱਤਰ ਹੈ ਕਿਉਂਕਿ ਉਸ ਨੇ ਮੁਰਦਾ ਜਿਸਮ ਛੂਹ ਲਿਆ ਹੈ ਜਾਂ ਸ਼ਾਇਦ ਉਹ ਬੰਦਾ ਦੂਰ ਕਿਸੇ ਸਫ਼ਰ ਉੱਤੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਮਨੁੱਖ ਕਿਸੇ ਲੋਥ ਅਥਵਾ ਕਿਸੇ ਲੰਮੇ ਪੈਂਡੇ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਭਾਵੇਂ ਤੁਹਾਡੇ ਵਿੱਚੋਂ ਭਾਵੇਂ ਤੁਹਾਡੀ ਅੰਸ ਵਿੱਚੋਂ ਤਾਂ ਵੀ ਉਹ ਯਹੋਵਾਹ ਦੀ ਪਸਾਹ ਮਨਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਕਿਸੇ ਦੀ ਲਾਸ਼ ਦੇ ਕਾਰਨ ਜਾਂ ਕਿਸੇ ਦੂਰ ਸਫ਼ਰ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਭਾਵੇਂ ਤੁਹਾਡੇ ਵਿੱਚੋਂ, ਭਾਵੇਂ ਤੁਹਾਡੀ ਅੰਸ ਵਿੱਚੋਂ ਤਾਂ ਵੀ ਉਹ ਯਹੋਵਾਹ ਦੇ ਲਈ ਪਸਾਹ ਨੂੰ ਮਨਾਵੇ।