Numbers 9:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੋ ਸੱਕਦਾ ਹੈ ਕਿ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਤੁਹਾਡੇ ਨਾਲ ਯਹੋਵਾਹ ਦੇ ਪਸਾਹ ਦੇ ਜਸ਼ਨ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੋਵੇ। ਇਸਦੀ ਇਜਾਜ਼ਤ ਹੈ। ਪਰ ਉਸ ਬੰਦੇ ਨੂੰ ਪਸਾਹ ਦੀਆਂ ਸਾਰੀਆਂ ਬਿਧੀਆ ਦਾ ਪਾਲਣ ਕਰਨਾ ਚਾਹੀਦਾ ਹੈ। ਹਰ ਕਿਸੇ ਲਈ ਉਹੀ ਬਿਧੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਜੇਕਰ ਤੁਹਾਡੇ ਵਿੱਚ ਕੋਈ ਪਰਦੇਸੀ ਟਿਕਿਆ ਹੋਇਆ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਮਨਾਉਣੀ ਚਾਹੇ ਤਾਂ ਉਹ ਪਸਾਹ ਦੀ ਬਿਧੀ ਅਤੇ ਉਹ ਦੀ ਰੀਤੀ ਅਨੁਸਾਰ ਮਨਾਵੇ। ਤੁਹਾਡੇ ਲਈ ਇੱਕੋ ਹੀ ਬਿਧੀ ਹੋਵੇ, ਪਰਦੇਸੀ ਲਈ ਵੀ ਅਤੇ ਦੇਸ ਦੇ ਜੰਮੇ ਹੋਏ ਲਈ ਵੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਹਾਡੇ ਵਿੱਚ ਕੋਈ ਪਰਦੇਸੀ ਰਹਿ ਰਿਹਾ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਮਨਾਉਣੀ ਚਾਹੇ ਤਾਂ ਉਹ ਪਸਾਹ ਦੀ ਬਿਧੀ ਅਤੇ ਉਹ ਦੀ ਰੀਤੀ ਅਨੁਸਾਰ ਮਨਾਵੇ। ਤੁਹਾਡੇ ਅਤੇ ਪਰਦੇਸੀ ਲਈ ਇੱਕੋ ਹੀ ਬਿਧੀ ਹੋਵੇ।