Obadiah 1:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਦਾ ਘਰਾਣਾ ਅੱਗ ਵਾਂਗ ਹੋਵੇਗਾ, ਯੂਸਫ਼ ਦਾ ਘਰਾਣਾ ਲਾਟਾਂ ਵਾਂਗ। ਏਸਾਓ ਦਾ ਪਰਿਵਾਰ ਤੂੜੀ ਵਾਂਗ ਹੋਵੇਗਾ। ਉਹ ਅੱਗ ਵਿੱਚ ਪੂਰੀ ਤਰ੍ਹਾਂ ਸਾੜੇ ਜਾਣਗੇ। ਏਸਾਓ ਦੇ ਪਰਿਵਾਰ ਵਿੱਚ ਕੋਈ ਨਹੀਂ ਛੱਡਿਆ ਜਾਵੇਗਾ।” ਕਿਉਂਕਿ ਯਹੋਵਾਹ ਪਰਮੇਸ਼ੁਰ ਨੇ ਫ਼ੁਰਮਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਾਕੂਬ ਦਾ ਘਰਾਣਾ ਅੱਗ, ਯੂਸੁਫ ਦਾ ਘਰਾਣਾ ਲੰਬ, ਅਤੇ ਏਸਾਓ ਦਾ ਘਰਾਣਾ ਘਾਹ ਫੂਸ ਹੋਵੇਗਾ। ਓਹ ਉਨ੍ਹਾਂ ਨੂੰ ਸਾੜਨਗੇ ਅਤੇ ਭਸਮ ਕਰਨਗੇ, ਅਤੇ ਏਸਾਓ ਦੇ ਘਰਾਣੇ ਲਈ ਕੋਈ ਬਾਕੀ ਨਾ ਹੋਵੇਗਾ, ਕਿਉਂ ਜੋ ਯਹੋਵਾਹ ਨੇ ਏਹ ਆਖਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਾਕੂਬ ਦਾ ਘਰਾਣਾ ਅੱਗ, ਯੂਸੁਫ਼ ਦਾ ਘਰਾਣਾ ਲੰਬ ਅਤੇ ਏਸਾਓ ਦਾ ਘਰਾਣਾ ਘਾਹ-ਫੂਸ ਵਰਗਾ ਹੋਵੇਗਾ। ਉਹ ਉਨ੍ਹਾਂ ਨੂੰ ਸਾੜਨਗੇ ਅਤੇ ਭਸਮ ਕਰਨਗੇ ਅਤੇ ਏਸਾਓ ਦੇ ਘਰਾਣੇ ਲਈ ਕੋਈ ਬਾਕੀ ਨਾ ਹੋਵੇਗਾ, ਕਿਉਂ ਜੋ ਯਹੋਵਾਹ ਨੇ ਇਹ ਫ਼ਰਮਾਇਆ ਹੈ।