Philemon 1:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਦਾ ਜਿੰਨਾ ਚਿਰ ਤੱਕ ਮੈਂ ਖੁਸ਼ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਉਸ ਨੂੰ ਆਪਣੇ ਨਾਲ ਰੱਖਣਾ ਚਾਹੁੰਦਾ ਸੀ ਜਿੱਥੇ ਮੈਂ ਸ਼ੁਭ ਸਮਾਚਾਰ ਦੇ ਕਾਰਨ ਕੈਦ ਵਿੱਚ ਹਾਂ ਤਾਂ ਜੋ ਉਹ ਇਸ ਕੰਮ ਵਿੱਚ ਤੇਰੀ ਥਾਂ ਤੇ ਮੇਰੀ ਮਦਦ ਕਰਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਸ ਨੂੰ ਆਪਣੇ ਨਾਲ ਰੱਖਣਾ ਪਸੰਦ ਕਰਾਂਗਾ ਤਾਂ ਕਿ ਉਹ ਮੇਰੀ ਸਹਾਇਤਾ ਕਰਨ ਵਿੱਚ ਤੇਰੀ ਥਾਂ ਲੈ ਸਕੇ ਜਦੋਂ ਕਿ ਮੈਂ ਖੁਸ਼ਖ਼ਬਰੀ ਲਈ ਜ਼ੰਜੀਰਾਂ ਵਿੱਚ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਚਾਹੁੰਦਾ ਸਾਂ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ ਭਈ ਤੇਰੇ ਥਾਂ ਖੁਸ਼ ਖਬਰੀ ਦੇ ਬੰਧਨਾਂ ਵਿੱਚ ਮੇਰੀ ਟਹਿਲ ਕਰੇ
Punjabi ERV
ਮੈਂ ਉਸਨੂੰ ਓਨਾ ਚਿਰ ਸਹਾਇਤਾ ਲਈ ਆਪਣੇ ਨਾਲ ਰੱਖਣਾ ਚਾਹੁੰਨਾ ਜਿੰਨਾ ਚਿਰ ਤੱਕ ਮੈਂ ਖੁਸ਼ਖਬਰੀ ਲਈ ਕੈਦ ਵਿੱਚ ਹਾਂ। ਉਹ ਤੁਹਾਡੀ ਜਗ਼੍ਹਾ ਮੇਰੀ ਸੇਵਾ ਕਰ ਰਿਹਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਚਾਹੁੰਦਾ ਸੀ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ, ਤਾਂ ਕਿ ਤੇਰੇ ਵੱਲੋਂ ਖੁਸ਼ਖਬਰੀ ਦੇ ਬੰਧਨਾਂ ਵਿੱਚ ਮੇਰੀ ਸੇਵਾ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہنوں مَیں اپنے کول ای رکھنا چاہندا ساں۔ تاں جو تیرے ولّوں ایس قید وِچ جیہڑی خُوشخبری دے سبّب اے میری سیوا کرے۔
Punjabi Standard Bible (Punjabi Standard Bible) 2023
ਉਸ ਨੂੰ ਮੈਂ ਆਪਣੇ ਕੋਲ ਰੱਖਣਾ ਚਾਹੁੰਦਾ ਸੀ ਤਾਂਕਿ ਉਹ ਮੇਰੇ ਬੰਧਨਾਂ ਵਿੱਚ ਜੋ ਖੁਸ਼ਖ਼ਬਰੀ ਦੀ ਖਾਤਰ ਹਨ ਤੇਰੇ ਥਾਂ ਮੇਰੀ ਸੇਵਾ ਕਰੇ,