Philemon 1:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਨੂੰ ਪਹਿਲਾਂ ਪੁੱਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹੜੀ ਵੀ ਭਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਇਹ ਸਭ ਤੇਰੀ ਸਹਿਮਤੀ ਤੋਂ ਬਿਨਾਂ ਨਹੀਂ ਕਰਨਾ ਚਾਹੁੰਦਾ ਸੀ ਤਾਂ ਜੋ ਇਹ ਭਲਾਈ ਜੋ ਤੂੰ ਕਰੇਂ ਉਹ ਮਜਬੂਰੀ ਵਿੱਚ ਨਹੀਂ ਸਗੋਂ ਤੇਰੀ ਸੁਤੰਤਰ ਇੱਛਾ ਦੇ ਨਾਲ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਤੇਰੀ ਸਹਿਮਤੀ ਤੋਂ ਬਗੈਰ ਕੁਝ ਵੀ ਨਹੀਂ ਕਰਨਾ ਚਾਹੁੰਦਾ, ਤਾਂ ਜੋ ਤੇਰੀ ਕੋਈ ਵੀ ਭਲਾਈ ਮਜ਼ਬੂਰੀ ਨਾਲ ਨਹੀਂ, ਪਰ ਸਵੈ ਇੱਛਾ ਨਾਲ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੇਰੀ ਸਲਾਹ ਬਿਨਾ ਮੈਂ ਕੁਝ ਕਰਨਾ ਨਾ ਚਾਹਿਆ ਤਾਂ ਜੋ ਤੇਰਾ ਉਪਕਾਰ ਲਚਾਰੀ ਤੋਂ ਨਹੀਂ ਸਗੋਂ ਰਜ਼ਾਮੰਦੀ ਨਾਲ ਹੋਵੇ
Punjabi ERV
ਪਰ ਤੁਹਾਨੂੰ ਪਹਿਲਾਂ ਪੁਛੇ ਬਗੈਰ ਮੈਂ ਕੋਈ ਵੀ ਗੱਲ ਨਹੀਂ ਸੀ ਕਰਨਾ ਚਾਹੁੰਦਾ। ਤਾਂ ਫ਼ੇਰ ਜਿਹਡ਼ੀ ਵੀ ਬਗਲਾਈ ਤੁਸੀਂ ਮੇਰੇ ਲਈ ਕਰੋਂਗੇ ਉਹ ਇਸ ਲਈ ਹੋਵੇਗੀ ਕਿ ਤੁਸੀਂ ਅਜਿਹਾ ਚਾਹੁੰਦੇ ਸੀ ਨਾ ਕਿ ਇਸ ਲਈ ਕਿ ਮੈਂ ਤੁਹਾਨੂੰ ਕਰਨ ਲਈ ਮਜ਼ਬੂਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੇਰੀ ਸਲਾਹ ਬਿਨ੍ਹਾਂ ਮੈਂ ਕੁਝ ਕਰਨਾ ਨਾ ਚਾਹਿਆ, ਤਾਂ ਜੋ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ, ਸਗੋਂ ਤੇਰੀ ਸਵੈ ਇੱਛਾ ਨਾਲ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تیری مرضی باہجوں کُجھ کرنا نئیں ساں چاہندا تاں جو تیرا چَنگا کمّ لاچاری نال نئیں سگوں خُوشی ناں ہوئے۔
Punjabi Standard Bible (Punjabi Standard Bible) 2023
ਪਰ ਤੇਰੀ ਸਹਿਮਤੀ ਤੋਂ ਬਿਨਾਂ ਮੈਂ ਕੁਝ ਨਾ ਕਰਨਾ ਚਾਹਿਆ, ਤਾਂਕਿ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ ਸਗੋਂ ਸਵੈ-ਇੱਛਾ ਨਾਲ ਹੋਵੇ।