Philemon 1:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮੈਨੂੰ ਪ੍ਰਭੂ ਯਿਸੂ ਦੇ ਵਿੱਚ ਤੇਰੇ ਵਿਸ਼ਵਾਸ ਅਤੇ ਪਰਮੇਸ਼ਰ ਦੇ ਸਭ ਲੋਕਾਂ ਦੇ ਨਾਲ ਤੇਰੇ ਪਿਆਰ ਦੇ ਬਾਰੇ ਪਤਾ ਲੱਗਦਾ ਰਹਿੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਉਸਦੇ ਸਾਰੇ ਪਵਿੱਤਰ ਲੋਕਾਂ ਲਈ ਤੁਹਾਡੇ ਪਿਆਰ ਅਤੇ ਪ੍ਰਭੂ ਯਿਸ਼ੂ ਵਿੱਚ ਤੁਹਾਡੇ ਵਿਸ਼ਵਾਸ ਬਾਰੇ ਸੁਣਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਖਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਂ ਵਿੱਚ ਤੇਰੀ ਗੱਲ ਕਰਦਿਆਂ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ
Punjabi ERV
ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہرویلے خُدا دا شُکر کرنا آں تے اپنیاں دُعاواں وِچ تینُوں یاد کرنا آں۔
Punjabi Standard Bible (Punjabi Standard Bible) 2023
ਮੈਂ ਤੇਰੇ ਉਸ ਪ੍ਰੇਮ ਅਤੇ ਵਿਸ਼ਵਾਸ ਦੇ ਵਿਖੇ ਸੁਣਦਾ ਹਾਂ ਜਿਹੜਾ ਤੂੰ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਪ੍ਰਤੀ ਰੱਖਦਾ ਹੈਂ।