Philemon 1:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹੜਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰੱਖਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੀ ਪ੍ਰਾਰਥਨਾ ਹੈ ਕਿ ਤੇਰੇ ਵਿਸ਼ਵਾਸ ਦੀ ਸਾਂਝ ਸਾਨੂੰ ਮਸੀਹ ਦੇ ਦੁਆਰਾ ਮਿਲੀ ਹਰ ਅਸੀਸ ਦੀ ਸਮਝ ਵਿੱਚ ਹੋਰ ਡੂੰਘਾਈ ਤੱਕ ਲੈ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸਾਡੀ ਨਿਹਚਾ ਵਿੱਚ ਤੁਹਾਡੀ ਭਾਈਵਾਲੀ ਮਸੀਹ ਦੀ ਖ਼ਾਤਰ ਜਿਹੜੀਆਂ ਵੀ ਅਸੀਂ ਚੰਗੀਆਂ ਗੱਲਾਂ ਸਾਂਝੀਆਂ ਕਰਦੇ ਹਾਂ ਉਸ ਬਾਰੇ ਤੁਹਾਡੀ ਸਮਝ ਨੂੰ ਡੂੰਘਾ ਕਰਨ ਵਿੱਚ ਪ੍ਰਭਾਵਸ਼ਾਲੀ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੇਰੀ ਨਿਹਚਾ ਦੀ ਸਾਂਝ ਤੁਹਾਡੀ ਹਰੇਕ ਨੇਕੀ ਦੀ ਪਛਾਣ ਵਿੱਚ ਮਸੀਹ ਦੇ ਲਈ ਗੁਣਕਾਰ ਹੋਵੇ
Punjabi ERV
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜਿਹਡ਼ਾ ਵਿਸ਼ਵਾਸ ਤੁਸੀਂ ਸਾਂਝਾ ਕਰ ਰਹੇ ਹੋ ਤੁਹਾਨੂੰ ਉਨ੍ਹਾਂ ਸਡ਼ੀਆਂ ਚੰਗੀਆਂ ਗੱਲਾਂ ਬਾਰੇ ਸਮਝਣ ਦੇ ਯੋਗ ਬਣਾਵੇ ਜੋ ਅਸੀਂ ਮਸੀਹ ਵਿੱਚ ਰਖਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਤੇਰੇ ਵਿਸ਼ਵਾਸ ਦੀ ਸਾਂਝ, ਤੁਹਾਡੀ ਹਰੇਕ ਨੇਕੀ ਦੀ ਪਛਾਣ ਦੇ ਦੁਆਰਾ ਜੋ ਮਸੀਹ ਵਿੱਚ ਹੈ, ਪ੍ਰਭਾਵਸ਼ਾਲੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو تیرے اِیمان دی سنگت تُہاڈی ہر نیکی دی پچھان وِچ مسِیح دے واسطے کمّ دیوے۔
Punjabi Standard Bible (Punjabi Standard Bible) 2023
ਮੇਰੀ ਪ੍ਰਾਰਥਨਾ ਹੈ ਕਿ ਤੇਰੇ ਵਿਸ਼ਵਾਸ ਦੀ ਸਾਂਝ ਉਸ ਹਰੇਕ ਭਲਾਈ ਦੀ ਪਛਾਣ ਦੁਆਰਾ ਜਿਹੜੀ ਸਾਡੇ ਵਿੱਚ ਹੈ, ਮਸੀਹ ਦੇ ਲਈ ਪ੍ਰਭਾਵਸ਼ਾਲੀ ਹੋਵੇ।