Philippians 1:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਮੈਂ ਚਾਹੁੰਨਾ ਕਿ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਬਾਰੇ ਜਾਣੋ ਜਿਹੜੀਆਂ ਮੇਰੇ ਨਾਲ ਵਾਪਰੀਆਂ, ਤੇ ਜਿਨ੍ਹਾਂ ਨੇ ਮੈਨੂੰ ਖੁਸ਼ਖਬਰੀ ਨੂੰ ਵੱਧ ਤੋਂ ਵੱਧ ਫ਼ੈਲਾਉਣ ਵਿੱਚ ਸਹਾਇਤਾ ਕੀਤੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਜੋ ਕੁਝ ਮੇਰੇ ਨਾਲ ਹੋਇਆ ਹੈ, ਇਸ ਸਭ ਦੇ ਦੁਆਰਾ ਸ਼ੁਭ ਸਮਾਚਾਰ ਦਾ ਵਾਧਾ ਹੀ ਹੋਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਮੈਂ ਚਾਹੁੰਦਾ ਹਾਂ ਕਿ ਹੇ ਭਰਾਵੋ ਅਤੇ ਭੈਣੋ, ਜੋ ਮੇਰੇ ਨਾਲ ਵਾਪਰਿਆ ਹੈ ਉਹ ਅਸਲ ਵਿੱਚ ਖੁਸ਼ਖ਼ਬਰੀ ਨੂੰ ਅੱਗੇ ਵਧਾਉਣ ਵਿੱਚ ਸਹਾਇਤਾ ਦਾ ਕਾਰਨ ਹੋਈਆਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਭਈ ਮੇਰੇ ਉੱਤੇ ਜੋ ਬੀਤਿਆ ਸੋ ਇੰਜੀਲ ਦੇ ਫੈਲਰ ਜਾਣ ਦਾ ਹੀ ਕਾਰਨ ਹੋਇਆ
Punjabi ERV
ਭਰਾਵੋ ਅਤੇ ਭੈਣੋ, ਮੈਂ ਚਾਹੁੰਨਾ ਕਿ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਬਾਰੇ ਜਾਣੋ ਜਿਹਡ਼ੀਆਂ ਮੇਰੇ ਨਾਲ ਵਾਪਰੀਆਂ, ਤੇ ਜਿਨ੍ਹਾਂ ਨੇ ਮੈਨੂੰ ਖੁਸ਼ਖਬਰੀ ਨੂੰ ਵਧ ਤੋਂ ਵਧ ਫ਼ੈਲਾਉਣ ਵਿੱਚ ਸਹਾਇਤਾ ਕੀਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھراؤ! مَیں تُہانوں دسنا چاہناں آں پئی جو کُجھ میرے اُتّے بِیتیا اوہ خُوشخبری دی ترقی ای دا سبّب بنیا۔
Punjabi Standard Bible (Punjabi Standard Bible) 2023
ਹੇ ਭਾਈਓ, ਮੈਂ ਚਾਹੁੰਦਾ ਹਾਂ ਜੋ ਤੁਸੀਂ ਜਾਣ ਲਵੋ ਕਿ ਜੋ ਮੇਰੇ ਨਾਲ ਬੀਤਿਆ ਉਸ ਦੇ ਦੁਆਰਾ ਖੁਸ਼ਖ਼ਬਰੀ ਹੋਰ ਵੀ ਜ਼ਿਆਦਾ ਫੈਲੀ ਹੈ,