Philippians 1:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਇਹ ਗੱਲ ਸਾਫ਼ ਹੈ ਕਿ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਮਸੀਹ ਦੀ ਸੇਵਾ ਕਰਦਾ ਹਾਂ। ਸਾਰੇ ਰੋਮੀ ਪਹਿਰੇਦਾਰ ਤੇ ਹੋਰ ਸਾਰੇ ਲੋਕ ਵੀ ਇਹ ਜਾਣਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੋਂ ਤੱਕ ਕਿ ਮੇਰੇ ਉੱਤੇ ਲੱਗੇ ਪਹਿਰੇਦਾਰ ਅਤੇ ਬਾਕੀ ਸਾਰੇ ਲੋਕਾਂ ਉੱਤੇ ਪ੍ਰਗਟ ਹੋ ਗਿਆ ਹੈ ਕਿ ਮੈਂ ਮਸੀਹ ਦੇ ਕਾਰਨ ਹੀ ਕੈਦ ਵਿੱਚ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਥੋ ਤੱਕ, ਜੋ ਸਾਰੀ ਰੋਮੀ ਮਹਿਲ ਦੀ ਪਲਟਣ ਅਤੇ ਹਰ ਕਿਸੇ ਲਈ ਇਹ ਸਪੱਸ਼ਟ ਹੋ ਗਿਆ ਹੈ ਕਿ ਮਸੀਹ ਦਾ ਸੇਵਕ ਹੋਣ ਦੀ ਖ਼ਾਤਰ ਮੈਂ ਸੰਗਲਾਂ ਵਿੱਚ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਐਥੋਂ ਤੋੜੀ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਨਮਿੱਤ ਹਨ
Punjabi ERV
ਹੁਣ ਇਹ ਗੱਲ ਸਾਫ਼ ਹੈ ਕਿ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਮਸੀਹ ਦੀ ਸੇਵਾ ਕਰਦਾ ਹਾਂ। ਸਾਡ਼ੇ ਰੋਮੀ ਪਹਿਰੇਦਾਰ ਤੇ ਹੋਰ ਸਾਰੇ ਲੋਕ ਵੀ ਇਹ ਜਾਣਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਥੋਂ ਤੱਕ ਜੋ ਪਾਤਸ਼ਾਹ ਦੀ ਸਾਰੀ ਪਲਟਣ ਅਤੇ ਹੋਰ ਸਭਨਾਂ ਉੱਤੇ ਉਜਾਗਰ ਹੋਇਆ ਭਈ ਮੇਰੇ ਬੰਧਨ ਮਸੀਹ ਦੇ ਲਈ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایتھوں تِیکر پئی قَیصری سپاہیاں دی ساری پلٹن تے باقی ساریاں لوکاں وِچ مشہُور ہوگیا پئی مَیں مسِیح دے واسطے قید آں۔
Punjabi Standard Bible (Punjabi Standard Bible) 2023
ਇੱਥੋਂ ਤੱਕ ਕਿ ਸ਼ਾਹੀ ਪਲਟਣ ਅਤੇ ਬਾਕੀ ਸਭਨਾਂ 'ਤੇ ਵੀ ਪਰਗਟ ਹੋ ਗਿਆ ਕਿ ਮੇਰੇ ਬੰਧਨ ਮਸੀਹ ਦੇ ਕਾਰਨ ਹਨ