Philippians 1:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਦੂਸਰੇ ਲੋਕ ਮਸੀਹ ਬਾਰੇ ਖੁਦਗਰਜ਼ੀ ਦੀ ਮਨੋਬਿਰਤੀ ਨਾਲ ਪ੍ਰਚਾਰ ਕਰਦੇ ਹਨ। ਉਨ੍ਹਾਂ ਦੇ ਪ੍ਰਯੋਜਨ ਗਲਤ ਹਨ। ਉਹ ਸੋਚਦੇ ਹਨ ਕਿ ਉਹ ਮੇਰੇ ਲਈ ਅੜਚਨਾਂ ਪੈਦਾ ਕਰ ਸੱਕਦੇ ਹਨ ਜਦੋਂ ਕਿ ਮੈਂ ਕੈਦ ਵਿੱਚ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਕੁਝ ਅਜਿਹੇ ਵੀ ਹਨ ਜੋ ਸੱਚਾਈ ਨਾਲ ਨਹੀਂ ਸਗੋਂ ਸੁਆਰਥ ਨਾਲ ਮਸੀਹ ਦਾ ਪ੍ਰਚਾਰ ਕਰਦੇ ਹਨ ਕਿ ਇਸ ਤਰ੍ਹਾਂ ਕਰਨ ਨਾਲ ਉਹ ਮੇਰੇ ਕੈਦ ਦੇ ਦੁੱਖਾਂ ਵਿੱਚ ਵਾਧਾ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਓਹ ਮਸੀਹ ਦਾ ਇਮਾਨਦਾਰੀ ਨਾਲ ਨਹੀਂ, ਸਗੋਂ ਸੁਆਰਥ ਨਾਲ ਪ੍ਰਚਾਰ ਕਰਦੇ ਹਨ, ਇਹ ਮੰਨ ਕੇ ਕਿ ਉਹ ਮੇਰੇ ਲਈ ਮੁਸੀਬਤਾਂ ਪੈਦਾ ਕਰ ਸਕਦੇ ਹਨ ਜਦੋਂ ਮੈਂ ਕੈਦ ਵਿੱਚ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਨਿਸ਼ਕਪਟ ਨਾਲ ਤਾਂ ਨਹੀਂ ਸਗੋਂ ਧੜੇ ਬਾਜ਼ੀ ਨਾਲ ਮਸੀਹ ਦਾ ਪਰਚਾਰ ਕਰਦੇ ਹਨ, ਇਹ ਸਮਝ ਕੇ ਭਈ ਮੇਰਿਆਂ ਬੰਧਨਾਂ ਵਿੱਚ ਮੈਨੂੰ ਹੋਰ ਵੀ ਕਲੇਸ਼ ਪੁਚਾਉਣ
Punjabi ERV
ਪਰ ਉਹ ਦੂਸਰੇ ਲੋਕ ਮਸੀਹ ਬਾਰੇ ਖੁਦਗਰਜ਼ੀ ਦੀ ਮਨੋਬਿਰਤੀ ਨਾਲ ਪ੍ਰਚਾਰ ਕਰਦੇ ਹਨ। ਉਨ੍ਹਾਂ ਦੇ ਪ੍ਰਯੋਜਨ ਗਲਤ ਹਨ। ਉਹ ਸੋਚਦੇ ਹਨ ਕਿ ਉਹ ਮੇਰੇ ਲਈ ਅਡ਼ਚਨਾਂ ਪੈਦਾ ਕਰ ਸਕਦੇ ਹਨ ਜਦੋਂ ਕਿ ਮੈਂ ਕੈਦ ਵਿੱਚ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਓਹ ਨਿਸ਼ਕਪਟਤਾ ਨਾਲ ਨਹੀਂ ਸਗੋਂ ਧੜੇ ਬਾਜ਼ੀ ਨਾਲ ਮਸੀਹ ਦਾ ਪਰਚਾਰ ਕਰਦੇ ਹਨ, ਇਹ ਸਮਝ ਕੇ ਭਈ ਮੇਰੀਆਂ ਬੰਧਨਾਂ ਵਿੱਚ ਮੈਨੂੰ ਹੋਰ ਵੀ ਕਲੇਸ਼ ਪੁਚਾਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر دُوجے دھڑے صدقہ صاف دِل نال نئیں سگوں ایس خیال نال پئی میری قید وِچ میرے لئی دُکھ پَیدا کرن۔
Punjabi Standard Bible (Punjabi Standard Bible) 2023
ਪਰ ਦੂਜੇ ਸਚਾਈ ਨਾਲ ਨਹੀਂ, ਸਗੋਂ ਇਹ ਸੋਚ ਕੇ ਸੁਆਰਥ ਨਾਲ ਮਸੀਹ ਦਾ ਪ੍ਰਚਾਰ ਕਰਦੇ ਹਨ ਕਿ ਮੇਰੇ ਬੰਧਨਾਂ ਵਿੱਚ ਮੇਰੇ ਦੁੱਖ ਨੂੰ ਵਧਾਉਣ।