Philippians 1:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੇਰੇ ਲਈ ਪ੍ਰਾਰਥਨਾ ਕਰ ਰਹੇ ਹੋ ਅਤੇ ਯਿਸੂ ਮਸੀਹ ਦਾ ਆਤਮਾ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਮੈਂ ਜਾਣਦਾ ਹਾਂ ਕਿ ਇਹ ਮੁਸ਼ਕਿਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਲਈ ਛੁਟਕਾਰਾ ਲਿਆਉਣਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਦੇ ਦੁਆਰਾ ਮੈਨੂੰ ਮੁਕਤੀ ਜ਼ਰੂਰ ਮਿਲੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੁਆਰਾ, ਅਤੇ ਯਿਸ਼ੂ ਮਸੀਹ ਦੀ ਆਤਮਾ ਦੀ ਦਾਤ ਦੁਆਰਾ ਜੋ ਮੇਰੇ ਨਾਲ ਵਾਪਰਿਆ ਹੈ ਉਹ ਮੇਰੇ ਛੁਟਕਾਰੇ ਲਈ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਜਾਣਦਾ ਹਾਂ ਭਈ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਏਹ ਮੇਰੀ ਮੁਕਤੀ ਦੇ ਲਈ ਨਿੱਕਲੇਗਾ
Punjabi ERV
ਤੁਸੀਂ ਮੇਰੇ ਲਈ ਪ੍ਰਾਰਥਨਾ ਕਰ ਰਹੇ ਹੋ ਅਤੇ ਯਿਸੂ ਮਸੀਹ ਦਾ ਆਤਮਾ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਮੈਂ ਜਾਣਦਾ ਹਾਂ ਕਿ ਇਹ ਮੁਸ਼ਕਿਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਲਈ ਛੁਟਕਾਰਾ ਲਿਆਉਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں جاننا آں پئی تُہاڈی دُعا تے یِسُوع مسِیح دے رُوح دے اِنعام توں ایہدا انت میری نجات ہوئے گا۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਨਾਲ ਇਸ ਦਾ ਨਤੀਜਾ ਮੇਰੇ ਛੁਟਕਾਰੇ ਦੇ ਰੂਪ ਵਿੱਚ ਨਿੱਕਲੇਗਾ।