Philippians 1:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਹਾਨੂੰ ਉਨ੍ਹਾਂ, ਲੋਕਾਂ ਤੋਂ ਕੋਈ ਡਰ ਨਹੀਂ ਹੋਵੇਗਾ, ਜਿਹੜੇ ਤੁਹਾਡੇ ਖਿਲਾਫ਼ ਹਨ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਵੱਲੋਂ ਸਬੂਤ ਹਨ ਕਿ ਤੁਸੀਂ ਬਚਾਏ ਜਾਵੋਂਗੇ ਅਤੇ ਤੁਹਾਡੇ ਵੈਰੀ ਨਸ਼ਟ ਕੀਤੇ ਜਾਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣੇ ਵਿਰੋਧੀਆਂ ਤੋਂ ਕਿਸੇ ਵੀ ਗੱਲ ਵਿੱਚ ਨਾ ਡਰੋ । ਇਹ ਉਹਨਾਂ ਦੇ ਨਾਸ਼ ਦਾ ਪਰ ਤੁਹਾਡੀ ਮੁਕਤੀ ਦਾ ਸਬੂਤ ਹੈ । ਇਹ ਸਭ ਪਰਮੇਸ਼ਰ ਵੱਲੋਂ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ। ਇਹ ਉਨ੍ਹਾਂ ਲਈ ਇੱਕ ਨਿਸ਼ਾਨੀ ਹੈ ਕਿ ਉਹ ਤਬਾਹ ਹੋ ਜਾਣਗੇ, ਪਰ ਤੁਸੀਂ ਮੁਕਤੀ ਪਾਉਗੇ, ਜੋ ਪਰਮੇਸ਼ਵਰ ਦੀ ਵੱਲੋਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ ਜਿਹੜਾ ਓਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ
Punjabi ERV
ਅਤੇ ਤੁਹਾਨੂੰ ਉਨ੍ਹਾਂ, ਲੋਕਾਂ ਤੋਂ ਕੋਈ ਡਰ ਨਹੀਂ ਹੋਵੇਗਾ, ਜਿਹਡ਼ੇ ਤੁਹਾਡੇ ਖਿਲਾਫ਼ ਹਨ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਵੱਲੋਂ ਸਬੂਤ ਹਨ ਕਿ ਤੁਸੀਂ ਬਚਾਏ ਜਾਵੋਂਗੇ ਅਤੇ ਤੁਹਾਡੇ ਵੈਰੀ ਨਸ਼ਟ ਕੀਤੇ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ l ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کِسے گلّ وِچ دُشمناں کولوں نئیں ڈردے۔ ایہہ اوہناں لئی ہلاکت دا صاف نِشان اے۔ تے تُہاڈے لئی خُدا ولّوں نجات دا۔
Punjabi Standard Bible (Punjabi Standard Bible) 2023
ਅਤੇ ਕਿਸੇ ਗੱਲ ਵਿੱਚ ਵਿਰੋਧ ਕਰਨ ਵਾਲਿਆਂ ਤੋਂ ਨਹੀਂ ਡਰਦੇ। ਇਹ ਉਨ੍ਹਾਂ ਲਈ ਨਾਸ ਦੀ, ਪਰ ਤੁਹਾਡੇ ਲਈ ਮੁਕਤੀ ਦੀ ਨਿਸ਼ਾਨੀ ਹੈ ਅਤੇ ਇਹ ਪਰਮੇਸ਼ਰ ਦੀ ਵੱਲੋਂ ਹੈ।