Philippians 2:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡਾ ਵਿਸ਼ਵਾਸ ਅਤੇ ਤੁਹਾਡੀ ਸੇਵਾ ਜੋ ਤੁਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹੋ, ਉਸ ਬਲੀਦਾਨ ਵਰਗੀਆਂ ਹਨ ਜੋ ਤੁਸੀਂ ਉਸ ਨੂੰ ਅਰਪਣ ਕਰਦੇ ਹੋਂ। ਹੋ ਸੱਕਦਾ ਹੈ ਮੈਨੂੰ ਵੀ ਤੁਹਾਡੇ ਬਲੀਦਾਨ ਨਾਲ ਆਪਣਾ ਲਹੂ ਵਹਾਉਣਾ ਪਵੇ। ਫ਼ੇਰ ਮੈਂ ਬਹੁਤ ਖੁਸ਼ ਹੋਵਾਂਗਾ ਅਤੇ ਤੁਸੀਂ ਵੀ ਮੇਰੀ ਖੁਸ਼ੀ ਨੂੰ ਸਾਂਝਾ ਕਰੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੋ ਸਕਦਾ ਹੈ ਕਿ ਮੇਰਾ ਖ਼ੂਨ ਭੇਟ ਦੀ ਤਰ੍ਹਾਂ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਦੇ ਲਈ ਵਹਾਇਆ ਜਾਵੇ । ਤਦ ਮੇਰੇ ਲਈ ਇਸ ਤੋਂ ਵੱਡੀ ਅਨੰਦ ਵਾਲੀ ਕੋਈ ਗੱਲ ਨਹੀਂ ਹੋਵੇਗੀ । ਮੈਂ ਖ਼ੁਸ਼ ਹਾਂ ਅਤੇ ਤੁਹਾਡੇ ਸਾਰਿਆਂ ਦੇ ਨਾਲ ਮਿਲ ਕੇ ਅਨੰਦ ਕਰਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਤੋਂ ਆਉਣ ਵਾਲੀ ਬਲੀ ਅਤੇ ਸੇਵਾ ਉੱਤੇ ਪੀਣ ਦੀ ਭੇਟ ਵਾਂਗ ਵਹਾਇਆ ਜਾਣਾ ਪਵੇ, ਫਿਰ ਵੀ ਮੈਂ ਤੁਹਾਡੇ ਸਾਰਿਆਂ ਨਾਲ ਖੁਸ਼ ਹਾਂ ਅਤੇ ਆਨੰਦ ਵਿੱਚ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਭਾਵੇਂ ਮੈਂ ਤੁਹਾਡੀ ਨਿਹਚਾ ਦੇ ਬਲੀਦਾਨ ਅਤੇ ਸੇਵਕਾਈ ਉੱਤੇ ਵਹਾਇਆ ਜਾਂਦਾ ਹਾਂ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਨੂੰ ਸਭਨਾਂ ਨੂੰ ਵਧਾਈਆਂ ਦਿੰਦਾ ਹਾਂ
Punjabi ERV
ਤੁਹਾਡਾ ਵਿਸ਼ਵਾਸ ਅਤੇ ਤੁਹਾਡੀ ਸੇਵਾ ਜੋ ਤੁਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹੋ, ਉਸ ਬਲੀਦਾਨ ਵਰਗੀਆਂ ਹਨ ਜੋ ਤੁਸੀਂ ਉਸਨੂੰ ਅਰਪਣ ਕਰਦੇ ਹੋਂ। ਹੋ ਸਕਦਾ ਹੈ ਮੈਨੂੰ ਵੀ ਤੁਹਾਡੇ ਬਲੀਦਾਨ ਨਾਲ ਆਪਣਾ ਲਹੂ ਵਹਾਉਣਾ ਪਵੇ। ਫ਼ੇਰ ਮੈਂ ਬਹੁਤ ਖੁਸ਼ ਹੋਵਾਂਗਾ ਅਤੇ ਤੁਸੀਂ ਵੀ ਮੇਰੀ ਖੁਸ਼ੀ ਨੂੰ ਸਾਂਝਾ ਕਰੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے تُہاڈے اِیمان دی قُربانی تے سیوا اُتّوں مَیں گھولیا وی جاواں تَد وی خُوش آں۔ تے تُہاڈے سبھناں نال خُوشی کرنا آں۔
Punjabi Standard Bible (Punjabi Standard Bible) 2023
ਜੇ ਮੈਂ ਤੁਹਾਡੇ ਵਿਸ਼ਵਾਸ ਰੂਪੀ ਬਲੀਦਾਨ ਅਤੇ ਸੇਵਾ ਉੱਤੋਂ ਵਾਰਿਆ ਵੀ ਜਾਵਾਂ ਤਾਂ ਮੈਂ ਖੁਸ਼ ਹਾਂ ਅਤੇ ਤੁਹਾਡੇ ਸਭਨਾਂ ਦੇ ਨਾਲ ਮਿਲ ਕੇ ਅਨੰਦ ਕਰਦਾ ਹਾਂ।