Philippians 2:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪ੍ਰਭੂ ਯਿਸੂ ਵਿੱਚ ਤਿਮੋਥਿਉਸ ਨੂੰ ਛੇਤੀ ਤੁਹਾਡੇ ਵੱਲ ਭੇਜਣ ਦੀ ਆਸ ਰੱਖਦਾ ਹਾਂ। ਜਦੋਂ ਮੈਂ ਉਸ ਕੋਲੋਂ ਤੁਹਾਡੇ ਬਾਰੇ ਖਬਰ ਪ੍ਰਾਪਤ ਕਰਾਂਗਾ, ਤਾਂ ਮੈਂ ਬਹੁਤ ਖੁਸ਼ ਹੋਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਪ੍ਰਭੂ ਯਿਸੂ ਦੀ ਇੱਛਾ ਹੋਈ ਤਾਂ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਛੇਤੀ ਹੀ ਭੇਜਾਂਗਾ ਤਾਂ ਜੋ ਤੁਹਾਡੇ ਬਾਰੇ ਜਾਣ ਕੇ ਮੈਨੂੰ ਉਤਸ਼ਾਹ ਮਿਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪ੍ਰਭੂ ਯਿਸ਼ੂ ਵਿੱਚ ਉਮੀਦ ਕਰਦਾ ਹਾਂ ਕਿ ਛੇਤੀ ਹੀ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਾਂ, ਤਾਂ ਜੋ ਜਦੋਂ ਮੈਨੂੰ ਤੁਹਾਡੇ ਬਾਰੇ ਖ਼ਬਰ ਮਿਲੇ ਤਾਂ ਮੈਂ ਵੀ ਖੁਸ਼ ਹੋਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਨੂੰ ਪ੍ਰਭੁ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਘੱਲ ਦਿਆਂ ਭਈ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸੀਤਲ ਹੋਵੇ
Punjabi ERV
ਮੈਂ ਪ੍ਰਭੂ ਯਿਸੂ ਵਿੱਚ ਤਿਮੋਥਿਉਸ ਨੂੰ ਛੇਤੀ ਤੁਹਾਡੇ ਵੱਲ ਭੇਜਣ ਦੀ ਆਸ ਰਖਦਾ ਹਾਂ। ਜਦੋਂ ਮੈਂ ਉਸ ਕੋਲੋਂ ਤੁਹਾਡੇ ਬਾਰੇ ਖਬਰ ਪ੍ਰਾਪਤ ਕਰਾਂਗਾ, ਤਾਂ ਮੈਂ ਬਹੁਤ ਖੁਸ਼ ਹੋਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَینُوں خُداوند یِسُوع وِچ آس اے۔ پئی تِیمُتِھیُس نُوں تُہاڈے کول چھیتی گھلاں گا۔ تاں جو تُہاڈا حال معلُوم کر کے تے میرے دِل نُوں وی ارمان ہوئے۔
Punjabi Standard Bible (Punjabi Standard Bible) 2023
ਮੈਨੂੰ ਪ੍ਰਭੂ ਯਿਸੂ ਵਿੱਚ ਆਸ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਛੇਤੀ ਭੇਜਾਂਗਾ ਤਾਂਕਿ ਤੁਹਾਡੇ ਵਿਖੇ ਜਾਣ ਕੇ ਮੈਨੂੰ ਵੀ ਦਿਲਾਸਾ ਮਿਲੇ।