Philippians 2:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਸਤਿਕਾਰਿਆ ਜਾਣਾ ਚਾਹੀਦਾ ਕਿਉਂਕਿ ਉਸ ਨੇ ਮਸੀਹ ਦੀ ਖਾਤਿਰ ਆਪਣੇ ਪ੍ਰਾਣ ਦੇਣ ਜਿੰਨਾ ਕੰਮ ਕੀਤਾ। ਉਸ ਨੇ ਮੇਰੀ ਸਹਾਇਤਾ ਕਰਨ ਲਈ ਆਪਣੇ ਖੁਦ ਦੇ ਪ੍ਰਾਣ ਵੀ ਖਤਰੇ ਵਿੱਚ ਪਾ ਦਿੱਤੇ। ਤੁਸੀਂ ਆਜਿਹੀ ਸਹਾਇਤਾ ਮੇਰੀ ਖਾਤਿਰ ਨਹੀਂ ਕਰ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਉਹ ਮਸੀਹ ਦੀ ਸੇਵਾ ਦੇ ਲਈ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਮੌਤ ਦੇ ਮੂੰਹ ਤੱਕ ਪਹੁੰਚ ਗਿਆ ਸੀ ਤਾਂ ਜੋ ਮੇਰੇ ਲਈ ਤੁਹਾਡੀ ਸੇਵਾ ਵਿੱਚ ਜੋ ਕਮੀ ਰਹਿ ਗਈ ਸੀ ਉਸ ਨੂੰ ਪੂਰਾ ਕਰ ਸਕੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਹ ਲਗਭਗ ਮਸੀਹ ਦੇ ਕੰਮ ਲਈ ਮਰ ਗਿਆ ਸੀ। ਉਸਨੇ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਉਸ ਸਹਾਇਤਾ ਦੀ ਭਰਪਾਈ ਕੀਤੀ ਜੋ ਤੁਸੀਂ ਖੁਦ ਮੈਨੂੰ ਨਹੀਂ ਦੇ ਸਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਟਹਿਲ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਿਆਂ ਕਰਨ ਲਈ ਓਨ ਆਪਣੀ ਜਾਨ ਤਲੀ ਉੱਤੇ ਧਰੀ।।
Punjabi ERV
ਉਸਨੂੰ ਸਤਿਕਾਰਿਆ ਜਾਣਾ ਚਾਹੀਦਾ ਕਿਉਂਕਿ ਉਸਨੇ ਮਸੀਹ ਦੀ ਖਾਤਿਰ ਆਪਣੇ ਪ੍ਰਾਣ ਦੇਣ ਜਿੰਨਾ ਕੰਮ ਕੀਤਾ। ਉਸਨੇ ਮੇਰੀ ਸਹਾਇਤਾ ਕਰਨ ਲਈ ਆਪਣੇ ਖੁਦ ਦੇ ਪ੍ਰਾਣ ਵੀ ਖਤਰੇ ਵਿੱਚ ਪਾ ਦਿੱਤੇ। ਤੁਸੀਂ ਆਜਿਹੀ ਸਹਾਇਤਾ ਮੇਰੀ ਖਾਤਿਰ ਨਹੀਂ ਕਰ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਸੇਵਾ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਾ ਕਰਨ ਲਈ ਉਸ ਨੇ ਆਪਣੀ ਜਾਨ ਤਲੀ ਉੱਤੇ ਧਰੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی اوہ مسِیح دے کمّ دی خاطر مرن دے نیڑے اَپڑ گیا سی۔ اوہ ایس کر کے جان اُتّے کھیڈ گیا پئی جِنّاں گھاٹا تُہاڈے ولّوں میری سیوا وِچ ہویا اے۔ اوہنوں پُوریاں کرے۔
Punjabi Standard Bible (Punjabi Standard Bible) 2023
ਕਿਉਂਕਿ ਉਹ ਮਸੀਹ ਦੇ ਕੰਮ ਦੀ ਖਾਤਰ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਮੌਤ ਦੇ ਮੂੰਹ ਵਿੱਚ ਪਹੁੰਚ ਗਿਆ, ਤਾਂਕਿ ਮੇਰੇ ਪ੍ਰਤੀ ਤੁਹਾਡੀ ਸੇਵਾ ਵਿੱਚ ਜੋ ਕਮੀ ਰਹਿ ਗਈ ਸੀ ਉਸ ਨੂੰ ਪੂਰਾ ਕਰੇ।