Philippians 2:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸ ਨੇ ਖੁਦ ਨੂੰ ਨਿਮ੍ਰ ਬਣਾਇਆ। ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸ ਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਆਪਣੇ ਆਪ ਨੂੰ ਨਿਮਰ ਕੀਤਾ ਅਤੇ ਮੌਤ ਤੱਕ, ਇੱਥੋਂ ਤੱਕ ਕਿ ਸਲੀਬੀ ਮੌਤ ਤੱਕ ਆਗਿਆਕਾਰ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਸੀਹ ਮਨੁੱਖੀ ਸਮਾਨਤਾ ਵਿੱਚ ਬਣਾਇਆ ਗਿਆ ਹੈ। ਉਸਨੇ ਆਪਣੇ ਆਪ ਨੂੰ ਨੀਵਾਂ ਕਰ ਦਿੱਤਾ। ਆਗਿਆਕਾਰੀ ਬਣਿਆ ਮੌਤ ਤੱਕ। ਸਲੀਬ ਤੇ ਉਸ ਦੀ ਮੌਤ ਤੱਕ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤਾਈਂ ਸਗੋਂ ਸਲੀਬ ਦੀ ਮੌਤ ਤਾਈਂ ਆਗਿਆਕਾਰ ਬਣਿਆ
Punjabi ERV
ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸਨੇ ਖੁਦ ਨੂੰ ਨਿਮ੍ਰ ਬਣਾਇਆ। ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِنسانی شکل وِچ ظاہر ہو کے اپنے آپ نُوں نِیویاں کر دِتّا تے ایتھوں تِیکر تابعدار ہویا پئی مَوت سگوں صلِیب دی مَوت جَھل لئی
Punjabi Standard Bible (Punjabi Standard Bible) 2023
ਆਪਣੇ ਆਪ ਨੂੰ ਦੀਨ ਕੀਤਾ ਅਤੇ ਮੌਤ, ਸਗੋਂ ਸਲੀਬੀ ਮੌਤ ਤੱਕ ਆਗਿਆਕਾਰ ਬਣਿਆ ਰਿਹਾ।