Philippians 3:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਇਹ ਭਾਵ ਨਹੀਂ ਕਿ ਮੈਂ ਪਹਿਲਾਂ ਹੀ ਬਿਲਕੁਲ ਉਹੋ ਜਿਹਾ ਬਣ ਗਿਆ ਜਿਵੇਂ ਪਰਮੇਸ਼ੁਰ ਮੈਨੂੰ ਬਨਾਉਣਾ ਚਾਹੁੰਦਾ ਸੀ। ਮੈਂ ਹਾਲੇ ਟੀਚੇ ਤੱਕ ਨਹੀਂ ਪਹੁੰਚਿਆ। ਪਰ ਮੈਂ ਉਸ ਟੀਚੇ ਤੱਕ ਪਹੁੰਚਣ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹਾਂ। ਇਹ ਸਿਰਫ਼ ਇਹੀ ਕਾਰਣ ਹੈ ਕਿ ਮਸੀਹ ਯਿਸੂ ਨੇ ਮੈਨੂੰ ਆਪਣਾ ਬਣਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਨਹੀਂ ਕਿ ਮੈਂ ਸਭ ਕੁਝ ਪ੍ਰਾਪਤ ਕਰ ਲਿਆ ਹੈ ਜਾਂ ਮੈਂ ਸੰਪੂਰਨ ਕਰ ਦਿੱਤਾ ਗਿਆ ਹਾਂ ਪਰ ਮੈਂ ਪੂਰੇ ਯਤਨ ਨਾਲ ਇਸ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ ਜਿਸ ਦੇ ਲਈ ਮਸੀਹ ਯਿਸੂ ਨੇ ਮੈਨੂੰ ਜਿੱਤ ਲਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਨਹੀਂ ਕਿ ਮੈਂ ਪਹਿਲਾਂ ਹੀ ਇਹ ਸਭ ਪ੍ਰਾਪਤ ਕਰ ਲਿਆ ਹੈ, ਜਾਂ ਪਹਿਲਾਂ ਹੀ ਮੈਂ ਉਸ ਨਿਸ਼ਾਨੇ ਤੇ ਪਹੁੰਚ ਗਿਆ ਹਾਂ, ਪਰ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹਦੇ ਲਈ ਮਸੀਹ ਯਿਸ਼ੂ ਨੇ ਮੈਨੂੰ ਵੀ ਹੱਥ ਪਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਨਹੀਂ ਜੋ ਮੈਨੂੰ ਅਜੇ ਲੱਭ ਪਿਆ ਅਥਵਾ ਮੈਂ ਅਜੇ ਸਿੱਧ ਹੋ ਗਿਆ ਪਰ ਮੈਂ ਪਿੱਛੇ ਲੱਗਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਭੀ ਹੱਥ ਪਾਇਆ ਸੀ
Punjabi ERV
ਮੇਰਾ ਇਹ ਭਾਵ ਨਹੀਂ ਕਿ ਮੈਂ ਪਹਿਲਾਂ ਹੀ ਬਿਲਕੁਲ ਉਹੋ ਜਿਹਾ ਬਣ ਗਿਆ ਜਿਵੇਂ ਪਰਮੇਸ਼ੁਰ ਮੈਨੂੰ ਬਨਾਉਣਾ ਚਾਹੁੰਦਾ ਸੀ। ਮੈਂ ਹਾਲੇ ਟੀਚੇ ਤੱਕ ਨਹੀਂ ਪਹੁੰਚਿਆ। ਪਰ ਮੈਂ ਉਸ ਟੀਚੇ ਤੱਕ ਪਹੁੰਚਣ ਲਈ ਨਿਰੰਤਰ ਸੰਘਰਸ਼ ਕਰ ਰਿਹਾ ਹਾਂ। ਇਹ ਸਿਰਫ਼ ਇਹੀ ਕਾਰਣ ਹੈ ਕਿ ਮਸੀਹ ਯਿਸੂ ਨੇ ਮੈਨੂੰ ਆਪਣਾ ਬਣਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ نئیں پئی مَینُوں ہُن تِیکر لَبھّا اے یا مَیں ہُن تِیکر پُگ گیا آں پر مَیں بھجا جانا آں۔ پئی اوس گلّ نُوں ہتّھ پاں جِہدے مارِیاں مسِیح یِسُوع مَینُوں ہتّھ پایا اے۔
Punjabi Standard Bible (Punjabi Standard Bible) 2023
ਇਹ ਨਹੀਂ ਕਿ ਮੈਂ ਪ੍ਰਾਪਤ ਕਰ ਚੁੱਕਾ ਹਾਂ ਜਾਂ ਸਿੱਧ ਹੋ ਚੁੱਕਾ ਹਾਂ, ਸਗੋਂ ਮੈਂ ਇਸ ਦੇ ਪਿੱਛੇ ਲੱਗਾ ਰਹਿੰਦਾ ਹਾਂ ਕਿ ਇਸ ਨੂੰ ਪ੍ਰਾਪਤ ਕਰ ਲਵਾਂ, ਕਿਉਂਕਿ ਇਸੇ ਦੇ ਲਈ ਮਸੀਹ ਯਿਸੂ ਨੇ ਮੈਨੂੰ ਫੜਿਆ ਸੀ।