Philippians 3:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਮੈਂ ਹਾਲੇ ਤੱਕ ਮੰਜਿਲ ਤੇ ਨਹੀਂ ਪਹੁੰਚਿਆ। ਪਰ ਇੱਕ ਗੱਲ ਹੈ ਜੋ ਮੈਂ ਹਮੇਸ਼ਾ ਕਰਦਾ ਹਾਂ; ਮੈਂ ਬੀਤੀਆਂ ਗੱਲਾਂ ਨੂੰ ਭੁੱਲ ਚੁੱਕਿਆ ਹਾਂ ਅਤੇ ਮੈਂ ਉਸ ਮੰਜਿਲ ਤੇ ਪਹੁੰਚਣ ਦੀ ਸਖਤ ਕੋਸ਼ਿਸ਼ ਕਰ ਰਿਹਾ ਹਾਂ ਜੋ ਮੇਰੇ ਸਾਹਮਣੇ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਭਰਾਵੋ ਅਤੇ ਭੈਣੋ, ਮੈਂ ਅਜੇ ਇਹ ਨਹੀਂ ਸੋਚਦਾ ਕਿ ਮੈਂ ਪ੍ਰਾਪਤ ਕਰ ਲਿਆ ਹੈ ਪਰ ਮੈਂ ਇਹ ਕਰ ਰਿਹਾ ਹਾਂ ਕਿ ਮੈਂ ਪਿਛਲਾ ਸਭ ਕੁਝ ਭੁੱਲ ਕੇ ਉਸ ਵੱਲ ਵਧਦਾ ਜਾਵਾਂ ਜੋ ਅੱਗੇ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਇੱਕ ਗੱਲ ਜੋ ਮੈਂ ਕਰਦਾ ਹਾਂ: ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਅੱਗੇ ਕੀ ਹੈ, ਇਸ ਵੱਲ ਧਿਆਨ ਦਿੰਦਾ ਹਾਂ,
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵਧ ਕੇ
Punjabi ERV
ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਮੈਂ ਹਾਲੇ ਤੱਕ ਮੰਜਿਲ ਤੇ ਨਹੀਂ ਪਹੁੰਚਿਆ। ਪਰ ਇੱਕ ਗੱਲ ਹੈ ਜੋ ਮੈਂ ਹਮੇਸ਼ਾ ਕਰਦਾ ਹਾਂ; ਮੈਂ ਬੀਤੀਆਂ ਗੱਲਾਂ ਨੂੰ ਭੁੱਲ ਚੁਕਿਆ ਹਾਂ ਅਤੇ ਮੈਂ ਉਸ ਮੰਜਿਲ ਤੇ ਪਹੁੰਚਣ ਦੀ ਸਖਤ ਕੋਸ਼ਿਸ਼ ਕਰ ਰਿਹਾ ਹਾਂ ਜੋ ਮੇਰੇ ਸਾਮ੍ਹਣੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! میرا ایہہ خیال نئیں۔ پئی میرے ہتّھ لگ گیا اے پر اِک گلّ کرنا آں جیہڑیاں شیواں پِچّھے رہ گِئیاں نیں اوہناں نُوں وسار کے اگلیاں شیواں ولّ وَدھدا جاناں آں۔
Punjabi Standard Bible (Punjabi Standard Bible) 2023
ਹੇ ਭਾਈਓ, ਮੈਂ ਇਹ ਨਹੀਂ ਸੋਚਦਾ ਕਿ ਮੈਂ ਪ੍ਰਾਪਤ ਕਰ ਲਿਆ ਹੈ, ਪਰ ਕੇਵਲ ਇਹ ਕਿ ਪਿਛਲੀਆਂ ਗੱਲਾਂ ਨੂੰ ਭੁੱਲ ਕੇ ਉਨ੍ਹਾਂ ਗੱਲਾਂ ਵੱਲ ਵਧਦਾ ਜਾਂਦਾ ਹਾਂ ਜੋ ਅੱਗੇ ਹਨ।