Philippians 3:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਲੋਕ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਾਂਗ ਜਿਉਂਦੇ ਹਨ। ਮੈਂ ਕਈ ਵਾਰੀ ਅਜਿਹੇ ਲੋਕਾਂ ਬਾਰੇ ਤੁਹਾਨੂੰ ਦੱਸਿਆ ਹੈ। ਅਤੇ ਹੁਣ ਉਨ੍ਹਾਂ ਬਾਰੇ ਦੱਸਣ ਲੱਗਿਆਂ ਮੈਨੂੰ ਰੋਣਾ ਆਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਅਕਸਰ ਦੱਸਿਆ ਹੈ ਅਤੇ ਹੁਣ ਇੱਕ ਵਾਰ ਫਿਰ ਅੱਥਰੂ ਵਹਾ ਕੇ ਦੱਸ ਰਿਹਾ ਹਾਂ ਕਿ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਮਸੀਹ ਦੀ ਸਲੀਬ ਦੇ ਵੈਰੀਆਂ ਵਾਂਗ ਜੀਵਨ ਗੁਜ਼ਾਰ ਰਹੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ, ਜਿਵੇਂ ਕਿ ਮੈਂ ਤੁਹਾਨੂੰ ਪਹਿਲਾਂ ਵੀ ਕਈ ਵਾਰ ਦੱਸ ਚੁੱਕਾ ਹਾਂ ਅਤੇ ਹੁਣ ਤੁਹਾਨੂੰ ਦੁਬਾਰਾ ਹੰਝੂਆਂ ਨਾਲ ਵੀ ਦੱਸਦਾ ਹਾਂ, ਬਹੁਤ ਸਾਰੇ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਜੋਂ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਬਾਹਲੇ ਅਜਿਹੇ ਚੱਲਣ ਵਾਲੇ ਹਨ ਜਿਨ੍ਹਾਂ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਭੀ ਰੁਦਨ ਕਰ ਕੇ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ
Punjabi ERV
ਬਹੁਤ ਸਾਰੇ ਲੋਕ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਾਂਗ ਜਿਉਂਦੇ ਹਨ। ਮੈਂ ਕਈ ਵਾਰੀ ਅਜਿਹੇ ਲੋਕਾਂ ਬਾਰੇ ਤੁਹਾਨੂੰ ਦਸਿਆ ਹੈ। ਅਤੇ ਹੁਣ ਉਨ੍ਹਾਂ ਬਾਰੇ ਦੱਸਣ ਲਗਿਆਂ ਮ੍ਮੈਨੂੰ ਰੋਣਾ ਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی بتھیرے اِنج ٹُردے نیں جِنہاں ولّوں مَیں تُہانوں بہتیری واری دسیا اے تے ہُن وی رو رو کے دسنا آں پئی اوہ مسِیح دی صلِیب دے وَیری نیں۔
Punjabi Standard Bible (Punjabi Standard Bible) 2023
ਕਿਉਂਕਿ ਬਹੁਤ ਹਨ ਜਿਨ੍ਹਾਂ ਬਾਰੇ ਮੈਂ ਅਕਸਰ ਤੁਹਾਨੂੰ ਦੱਸਿਆ ਹੈ ਅਤੇ ਹੁਣ ਵੀ ਰੋਂਦੇ ਹੋਏ ਦੱਸਦਾ ਹਾਂ ਕਿ ਉਹ ਆਪਣੇ ਚਾਲ-ਚਲਣ ਤੋਂ ਮਸੀਹ ਦੀ ਸਲੀਬ ਦੇ ਵੈਰੀ ਹਨ।