Philippians 3:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਸ ਰਾਹ ਤੇ ਉਹ ਜਿਉਂ ਰਹੇ ਹਨ ਉਹ ਰਾਹ ਹੈ ਜੋ ਤਬਾਹੀ ਵੱਲ ਜਾਂਦਾ ਹੈ। ਉਨ੍ਹਾਂ ਦੀ ਭੁੱਖ ਹੀ ਉਨ੍ਹਾਂ ਦਾ ਪਰਮੇਸ਼ੁਰ ਹੈ। ਉਨ੍ਹਾਂ ਨੂੰ ਉਨ੍ਹਾਂ ਗੱਲਾਂ ਤੇ ਅਭਿਮਾਨ ਹੈ ਜਿਹੜੀਆਂ ਗੱਲਾਂ ਤੇ ਉਨ੍ਹਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਹ ਸਿਰਫ਼ ਦੁਨਿਆਵੀ ਚੀਜ਼ਾਂ ਬਾਰੇ ਸੋਚਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦਾ ਅੰਤ ਨਾਸ਼ ਹੈ । ਉਹਨਾਂ ਦੀਆਂ ਸਰੀਰਕ ਇੱਛਾਵਾਂ ਉਹਨਾਂ ਦੇ ਦੇਵਤੇ ਹਨ । ਉਹ ਆਪਣੀਆਂ ਸ਼ਰਮਨਾਕ ਗੱਲਾਂ ਉੱਤੇ ਘਮੰਡ ਕਰਦੇ ਹਨ ਅਤੇ ਉਹਨਾਂ ਦੇ ਮਨ ਕੇਵਲ ਸੰਸਾਰਕ ਚੀਜ਼ਾਂ ਉੱਤੇ ਲੱਗੇ ਹੋਏ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਦਾ ਲੇਖ ਤਬਾਹੀ ਹੈ, ਉਨ੍ਹਾਂ ਦਾ ਦੇਵਤਾ ਉਨ੍ਹਾਂ ਦਾ ਪੇਟ ਹੈ, ਅਤੇ ਉਨ੍ਹਾਂ ਦੀ ਮਹਿਮਾ ਉਨ੍ਹਾਂ ਦੀ ਸ਼ਰਮ ਵਿੱਚ ਹੈ। ਉਨ੍ਹਾਂ ਦਾ ਮਨ ਧਰਤੀ ਦੀਆਂ ਵਸਤੂਆਂ ਤੇ ਟਿਕਿਆਂ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਨ੍ਹਾਂ ਦਾ ਈਸ਼ੁਰ ਢਿੱਡ ਹੈ, ਜਿਨ੍ਹਾਂ ਦਾ ਘੁਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ
Punjabi ERV
ਜਿਸ ਰਾਹ ਤੇ ਉਹ ਜਿਉਂ ਰਹੇ ਹਨ ਉਹ ਰਾਹ ਹੈ ਜੋ ਤਬਾਹੀ ਵੱਲ ਜਾਂਦਾ ਹੈ। ਉਨ੍ਹਾਂ ਦੀ ਭੁਖ ਹੀ ਉਨ੍ਹਾਂ ਦਾ ਪਰਮੇਸ਼ੁਰ ਹੈ। ਉਨ੍ਹਾਂ ਨੂੰ ਉਨ੍ਹਾਂ ਗੱਲਾਂ ਤੇ ਅਭਿਮਾਨ ਹੈ ਜਿਹਡ਼ੀਆਂ ਗੱਲਾਂ ਤੇ ਉਨ੍ਹਾਂ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਉਹ ਸਿਰਫ਼ ਦੁਨਿਆਵੀ ਚੀਜ਼ਾਂ ਬਾਰੇ ਸੋਚਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں دا انت ہلاکت اے۔ ڈِھڈ اوہناں واسطے خُدا اے۔ اوہ اپنی شرم دِیاں گلّاں اُتّے پُھلدے نیں۔ تے دُنیا دِیاں شیواں ولّ دھیان رکھدے نیں۔
Punjabi Standard Bible (Punjabi Standard Bible) 2023
ਉਨ੍ਹਾਂ ਦਾ ਅੰਤ ਨਾਸ ਹੈ ਅਤੇ ਉਨ੍ਹਾਂ ਦਾ ਪੇਟ ਹੀ ਉਨ੍ਹਾਂ ਦਾ ਈਸ਼ਵਰ ਹੈ। ਉਨ੍ਹਾਂ ਨੂੰ ਆਪਣੀ ਬੇਸ਼ਰਮੀ 'ਤੇ ਘਮੰਡ ਹੈ ਅਤੇ ਅਜਿਹੇ ਕੇਵਲ ਧਰਤੀ ਦੀਆਂ ਚੀਜ਼ਾਂ ਬਾਰੇ ਸੋਚਦੇ ਹਨ।