Philippians 3:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਯਹੂਦੀ ਧਰਮ ਬਾਰੇ ਬੜਾ ਜੋਸ਼ੀਲਾ ਸੀ। ਇਸ ਲਈ ਮੈਂ ਕਲੀਸਿਯਾ ਨੂੰ ਦੰਡ ਦਿੱਤੇ। ਮੈਂ ਬੜੇ ਧਿਆਨ ਨਾਲ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕੀਤੀ ਅਤੇ ਕਿਸੇ ਨੂੰ ਵੀ ਮੇਰੇ ਸ਼ਰ੍ਹਾ ਨੂੰ ਮੰਨਣ ਦੇ ਢੰਗ ਵਿੱਚ ਕੋਈ ਦੋਸ਼ ਨਾ ਲੱਭਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਇੰਨਾ ਸਰਗਰਮ ਸੀ ਕਿ ਮੈਂ ਕਲੀਸਿਯਾ ਦੇ ਉੱਤੇ ਅੱਤਿਆਚਾਰ ਕੀਤੇ ਅਤੇ ਵਿਵਸਥਾ ਨੂੰ ਪੂਰਾ ਕਰਨ ਵਿੱਚ ਮੈਂ ਨਿਰਦੋਸ਼ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਣਖ ਦੀ ਪੁੱਛੋਂ, ਤਾਂ ਕਲੀਸਿਆ ਦਾ ਸਤਾਉਣ ਵਾਲਾ; ਬਿਵਸਥਾ ਦੀ ਧਾਰਮਿਕਤਾ ਤੇ ਅਧਾਰ ਤੇ ਨਿਰਦੋਸ਼।
Punjabi Bible 2016 - ਪਵਿੱਤਰ ਬਾਈਬਲ O.V.
ਅਣਖ ਦੀ ਪੁੱਛੋ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਸ਼ਰਾ ਵਾਲੇ ਧਰਮ ਦੀ ਪੁੱਛੋ ਤਾਂ ਨਿਰਦੋਸ਼
Punjabi ERV
ਮੈਂ ਆਪਣੇ ਯਹੂਦੀ ਧਰਮ ਬਾਰੇ ਬਡ਼ਾ ਜੋਸ਼ੀਲਾ ਸੀ। ਇਸ ਲਈ ਮੈਂ ਕਲੀਸਿਯਾ ਨੂੰ ਦੰਡ ਦਿੱਤੇ। ਮੈਂ ਬਡ਼ੇ ਧਿਆਨ ਨਾਲ ਮੂਸਾ ਦੀ ਸ਼ਰ੍ਹਾ ਦੀ ਪਾਲਣਾ ਕੀਤੀ ਅਤੇ ਕਿਸੇ ਨੂੰ ਵੀ ਮੇਰੇ ਸ਼ਰ੍ਹਾ ਨੂੰ ਮੰਨਣ ਦੇ ਢੰਗ ਵਿੱਚ ਕੋਈ ਦੋਸ਼ ਨਾ ਲਭਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਣਖ ਦੀ ਪੁੱਛੋਂ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਬਿਵਸਥਾ ਦੀ ਧਾਰਮਿਕਤਾ ਦੀ ਪੁੱਛੋ ਤਾਂ ਨਿਰਦੋਸ਼।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جوش ولّوں کلِیسیا دا ستان والا۔ شریعت دی راستی ولّوں بے عیب ساں۔
Punjabi Standard Bible (Punjabi Standard Bible) 2023
ਉਤਸ਼ਾਹ ਦੀ ਗੱਲ ਕਰੋ ਤਾਂ ਕਲੀਸਿਯਾ ਦਾ ਸਤਾਉਣ ਵਾਲਾ, ਬਿਵਸਥਾ 'ਤੇ ਅਧਾਰਤ ਧਾਰਮਿਕਤਾ ਦੀ ਗੱਲ ਕਰੋ ਤਾਂ ਦੋਸ਼-ਰਹਿਤ।