Philippians 3:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੀ ਉੱਤਮਤਾਈ ਦੇ ਕਾਰਣ ਅੱਜ ਤੱਕ ਸਭ ਕਾਸੇ ਨੂੰ ਹੀਣ ਸਮਝਦਾ ਹਾਂ। ਉਸੇ ਲਈ ਮੈਂ ਸਭ ਕਾਸੇ ਨੂੰ ਤਿਆਗ ਦਿੱਤਾ ਹੈ। ਅਤੇ ਮੈਂ ਸਭ ਕਾਸੇ ਨੂੰ ਕੂੜਾ ਹੀ ਸਮਝਣ ਲੱਗਾ ਹਾਂ ਤਾਂ ਕਿ ਮੈਂ ਮਸੀਹ ਨੂੰ ਪਾ ਸੱਕਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਹੀ ਨਹੀਂ, ਮੈਂ ਇਹ ਜਾਣਦੇ ਹੋਏ ਕਿ ਮਸੀਹ ਯਿਸੂ ਸਭ ਚੀਜ਼ਾਂ ਨਾਲੋਂ ਉੱਤਮ ਹਨ, ਉਹਨਾਂ ਦੇ ਕਾਰਨ ਮੈਂ ਸਭ ਚੀਜ਼ਾਂ ਨੂੰ ਹਾਨੀ ਸਮਝਦਾ ਹਾਂ ਅਤੇ ਮੈਂ ਸਭ ਕੁਝ ਤਿਆਗ ਦਿੱਤਾ ਹੈ । ਮੈਂ ਇਹਨਾਂ ਚੀਜ਼ਾਂ ਨੂੰ ਕੂੜਾ ਸਮਝਦਾ ਹਾਂ, ਤਾਂ ਜੋ ਇਹਨਾਂ ਦੇ ਬਦਲੇ ਮੈਨੂੰ ਮਸੀਹ ਮਿਲ ਜਾਣ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੋਰ ਕੀ ਹੈ, ਮੈਂ ਹਰ ਚੀਜ਼ ਨੂੰ ਨੁਕਸਾਨ ਸਮਝਦਾ ਹਾਂ ਕਿਉਂਕਿ ਮੇਰੇ ਪ੍ਰਭੂ ਮਸੀਹ ਯਿਸ਼ੂ ਨੂੰ ਜਾਣਨ ਦੀ ਉੱਤਮ ਕੀਮਤ ਦੇ ਕਾਰਨ, ਜਿਸਦੇ ਲਈ ਮੈਂ ਸਭ ਕੁਝ ਗੁਆ ਦਿੱਤਾ ਹੈ। ਮੈਂ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ, ਤਾਂ ਜੋ ਮੈਂ ਮਸੀਹ ਨੂੰ ਪ੍ਰਾਪਤ ਕਰ ਲਵਾਂ
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਮਸੀਹ ਯਿਸੂ ਆਪਣੇ ਪ੍ਰਭੁ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰੀਆਂ ਗੱਲਾਂ ਨੂੰ ਮੈਂ ਹਾਨ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਭਈ ਮੈਂ ਮਸੀਹ ਨੂੰ ਖੱਟ ਲਵਾਂ
Punjabi ERV
ਇਸ ਤੋਂ ਵੀ ਵੱਡੀ ਗੱਲ ਇਹ ਹੈ ਕਿ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੀ ਉੱਤਮਤਾਈ ਦੇ ਕਾਰਣ ਅੱਜ ਤੱਕ ਸਭ ਕਾਸੇ ਨੂੰ ਹੀਣ ਸਮਝਦਾ ਹਾਂ। ਉਸੇ ਲਈ ਮੈਂ ਸਭ ਕਾਸੇ ਨੂੰ ਤਿਆਗ ਦਿੱਤਾ ਹੈ। ਅਤੇ ਮੈਂ ਸਭ ਕਾਸੇ ਨੂੰ ਕੂਡ਼ਾ ਹੀ ਸਮਝਣ ਲੱਗਾ ਹਾਂ ਤਾਂ ਕਿ ਮੈਂ ਮਸੀਹ ਨੂੰ ਪਾ ਸਕਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں مَیں اپنے خُداوند یِسُوع مسِیح دی پہچان دی بُہتی خُوبی دے سبّب سارِیاں شیواں نُوں گھاٹا سمجھنا آں۔ جِہدے لئی مَیں ساریاں شیواں دا گھاٹا جھلیا تے اوہناں نُوں کُوڑا سمجھنا آں پئی مسِیح نُوں کھٹ لَواں۔
Punjabi Standard Bible (Punjabi Standard Bible) 2023
ਬਲਕਿ ਇਸ ਤੋਂ ਵੀ ਵਧਕੇ, ਮੈਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾ ਦੇ ਕਾਰਨ ਸਭ ਗੱਲਾਂ ਨੂੰ ਹਾਨੀ ਦੀਆਂ ਸਮਝਦਾ ਹਾਂ ਜਿਸ ਦੀ ਖਾਤਰ ਮੈਂ ਸਭਨਾਂ ਗੱਲਾਂ ਦੀ ਹਾਨੀ ਝੱਲੀ; ਮੈਂ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਤਾਂਕਿ ਮੈਂ ਮਸੀਹ ਨੂੰ ਪਾ ਲਵਾਂ