Philippians 4:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹਾਂ ਪਰ ਇਹ ਇਸ ਲਈ ਨਹੀਂ ਕਿ ਮੈਨੂੰ ਕੋਈ ਚੀਜ਼ ਲੋੜੀਂਦੀ ਹੈ। ਮੈਂ ਕਿਸੇ ਵੀ ਤਰ੍ਹਾਂ ਦੀਆਂ ਹਲਾਤਾਂ ਵਿੱਚ, ਜਿਨ੍ਹਾਂ ਵਿੱਚ ਮੈਂ ਜਿਉਂਦਾ ਹਾਂ, ਸੰਤੁਸ਼ਟ ਹੋਣਾ ਸਿੱਖ ਲਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਮੈਂ ਸਭ ਇਸ ਲਈ ਨਹੀਂ ਕਹਿ ਰਿਹਾ ਕਿ ਮੈਨੂੰ ਕਿਸੇ ਚੀਜ਼ ਦੀ ਲੋੜ ਹੈ, ਕਿਉਂਕਿ ਮੈਂ ਹਰ ਹਾਲਤ ਵਿੱਚ ਸੰਤੁਸ਼ਟ ਰਹਿਣਾ ਸਿੱਖ ਲਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਇਹ ਇਸ ਲਈ ਨਹੀਂ ਕਹਿ ਰਿਹਾ ਕਿ ਮੈਨੂੰ ਕਿਸੇ ਚੀਜ਼ ਲੋੜ ਹੈ, ਕਿਉਂਕਿ ਮੈਂ ਕਿਸੇ ਵੀ ਸਥਿਤੀ ਵਿੱਚ ਸੰਤੁਸ਼ਟ ਰਹਿਣਾ ਸਿੱਖਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਂਖ ਰੱਖਾਂ
Punjabi ERV
ਮੈਂ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹਾਂ ਪਰ ਇਹ ਇਸ ਲਈ ਨਹੀਂ ਕਿ ਮੈਨੂੰ ਕੋਈ ਚੀਜ਼ ਲੋਡ਼ੀਂਦੀ ਹੈ। ਮੈਂ ਕਿਸੇ ਵੀ ਤਰ੍ਹਾਂ ਦੀਆਂ ਪਰਿਸਥਿਤੀਆਂ ਵਿੱਚ, ਜਿਨ੍ਹਾਂ ਵਿੱਚ ਮੈਂ ਜਿਉਂਦਾ ਹਾਂ, ਸੰਤੁਸ਼ਟ ਹੋਣਾ ਸਿਖ ਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں ایس لئی نئیں آکھدا کہ مَینُوں لوڑ ایہہ۔ کیوں جو مَیں ایہہ سِکھیا اے۔ پئی جیہڑے حال وِچ ہوواں اوسے وِچ راضی رہواں۔
Punjabi Standard Bible (Punjabi Standard Bible) 2023
ਇਹ ਨਹੀਂ ਕਿ ਮੈਂ ਆਪਣੀ ਥੁੜ੍ਹ ਦੇ ਕਾਰਨ ਇਹ ਕਹਿ ਰਿਹਾ ਹਾਂ; ਕਿਉਂਕਿ ਮੈਂ ਸਿੱਖ ਲਿਆ ਹੈ ਕਿ ਜਿਸ ਵੀ ਦਸ਼ਾ ਵਿੱਚ ਹਾਂ ਉਸੇ ਵਿੱਚ ਸੰਤੁਸ਼ਟ ਰਹਾਂ।