Philippians 4:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਪਤਾ ਹੈ ਕਿ ਗਰੀਬੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ ਅਤੇ ਅਮੀਰੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ। ਮੈਂ ਹਰ ਸਮੇਂ ਅਤੇ ਹਰ ਹਾਲ ਵਿੱਚ ਭਾਵੇਂ ਰਜੇਵੇਂ ਵਿੱਚ ਰਹਿਣਾ ਪਵੇ ਅਤੇ ਭਾਵੇਂ ਭੁੱਖਮਰੀ ਵਿੱਚ, ਭਾਵੇਂ ਅਮੀਰੀ ਵਿੱਚ ਰਹਿਣਾ ਪਵੇ ਅਤੇ ਭਾਵੇਂ ਗਰੀਬੀ ਵਿੱਚ। ਖੁਸ਼ ਰਹਿਣ ਦਾ ਗੁਪਤ ਰਾਜ ਜਾਣ ਲਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਗ਼ਰੀਬੀ ਵਿੱਚ ਰਹਿਣਾ ਸਿੱਖਿਆ ਹੈ ਅਤੇ ਮੈਂ ਖ਼ੁਸ਼ਹਾਲੀ ਵਿੱਚ ਰਹਿਣਾ ਸਿੱਖਿਆ ਹੈ । ਮੈਂ ਹਰ ਹਾਲਤ ਵਿੱਚ ਸੰਤੁਸ਼ਟ ਰਹਿਣ ਦਾ ਭੇਤ ਸਿੱਖ ਲਿਆ ਹੈ ਭਾਵੇਂ ਮੈਂ ਰੱਜਿਆ ਹੋਵਾਂ ਜਾਂ ਭੁੱਖਾ ਹੋਵਾਂ ਭਾਵੇਂ ਮੈਂ ਖ਼ੁਸ਼ਹਾਲ ਹੋਵਾਂ ਜਾਂ ਲੋੜਵੰਦ ਹੋਵਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਘਟਣਾ ਜਾਣਦਾ ਹਾਂ, ਨਾਲੇ ਵਧਣਾ ਭੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ
Punjabi ERV
ਮੈਨੂੰ ਪਤਾ ਹੈ ਕਿ ਗਰੀਬੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ ਅਤੇ ਅਮੀਰੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ। ਮੈਂ ਹਰ ਸਮੇਂ ਅਤੇ ਹਰ ਪਰਿਸਥਿਤੀ ਵਿੱਚ ਭਾਵੇਂ ਰਜੇਵੇਂ ਵਿੱਚ ਰਹਿਣਾ ਪਵੇ ਅਤੇ ਭਾਵੇਂ ਭੁਖਮਰੀ ਵਿੱਚ, ਭਾਵੇਂ ਅਮੀਰੀ ਵਿੱਚ ਰਹਿਣਾ ਪਵੇ ਅਤੇ ਭਾਵੇਂ ਗਰੀਬੀ ਵਿੱਚ। ਖੁਸ਼ ਰਹਿਣ ਦਾ ਗੁਪਤ ਰਾਜ ਜਾਣ ਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਘਟਣਾ ਜਾਣਦਾ ਹਾਂ, ਨਾਲੇ ਵੱਧਣਾ ਵੀ ਜਾਣਦਾ ਹਾਂ। ਹਰੇਕ ਗੱਲ ਵਿੱਚ, ਕੀ ਰੱਜਣਾ ਕੀ ਭੁੱਖਾ ਰਹਿਣਾ, ਕੀ ਵੱਧਣਾ ਕੀ ਥੁੜਨਾ, ਮੈਂ ਸਾਰੀਆਂ ਗੱਲਾਂ ਦਾ ਭੇਤ ਪਾਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں گھٹناں وی جاننا آں تے وَدھنا وی۔ سارِیاں گلّاں تے ہر حالت وِچ مَیں رجناں تے بُھکھیاں رہنا تے وَدھنا گھٹنا سِکھ لیا اے۔
Punjabi Standard Bible (Punjabi Standard Bible) 2023
ਮੈਂ ਥੁੜ੍ਹ ਵਿੱਚ ਵੀ ਰਹਿਣਾ ਜਾਣਦਾ ਹਾਂ ਅਤੇ ਭਰਪੂਰੀ ਵਿੱਚ ਵੀ। ਮੈਂ ਹਰੇਕ ਦਸ਼ਾ ਵਿੱਚ ਅਤੇ ਸਭਨਾਂ ਗੱਲਾਂ ਵਿੱਚ, ਭਾਵੇਂ ਤ੍ਰਿਪਤ ਹੋਣਾ ਜਾਂ ਭੁੱਖੇ ਰਹਿਣਾ, ਭਾਵੇਂ ਭਰਪੂਰੀ ਵਿੱਚ ਜਾਂ ਥੁੜ੍ਹ ਵਿੱਚ, ਸੰਤੁਸ਼ਟ ਰਹਿਣ ਦੇ ਭੇਤ ਨੂੰ ਜਾਣ ਲਿਆ ਹੈ।