Philippians 4:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਲਿੱਪੈ ਵਿੱਚ ਤੁਸੀਂ ਲੋਕੋ, ਯਾਦ ਕਰੋ, ਜਦੋਂ ਮੈਂ ਉੱਥੇ ਪਹਿਲੀ ਵਾਰੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ। ਜਦੋਂ ਮੈਂ ਮਕਦੂਨਿਯਾ ਛੱਡਿਆ, ਤੁਹਾਡੀ ਹੀ ਇੱਕਲੀ ਕਲੀਸਿਯਾ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇ ਫ਼ਿਲਿੱਪੈ ਨਿਵਾਸੀਓ, ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਸ਼ੁਭ ਸਮਾਚਾਰ ਦੇ ਪ੍ਰਚਾਰ ਦੇ ਆਰੰਭ ਵਿੱਚ ਜਦੋਂ ਮੈਂ ਮਕਦੂਨਿਯਾ ਤੋਂ ਵਿਦਾ ਲਈ ਸੀ ਤਾਂ ਤੁਹਾਡੇ ਸਿਵਾਏ ਕਿਸੇ ਵੀ ਕਲੀਸਿਯਾ ਨੇ ਲੈਣ ਦੇਣ ਦੇ ਮਾਮਲੇ ਵਿੱਚ ਮੇਰੀ ਮਦਦ ਨਾ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤੋਂ ਇਲਾਵਾ, ਹੇ ਮੇਰੇ ਫਿਲਿੱਪੀਓ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ, ਖੁਸ਼ਖ਼ਬਰੀ ਦੇ ਨਾਲ ਤੁਹਾਡੀ ਜਾਣ-ਪਛਾਣ ਦੇ ਸ਼ੁਰੂਆਤੀ ਦਿਨਾਂ ਵਿੱਚ, ਜਦੋਂ ਮੈਂ ਮਕਦੂਨਿਯਾ ਪ੍ਰਾਂਤ ਤੋਂ ਨਿੱਕਲ ਆਇਆ, ਸਿਰਫ ਤੁਹਾਨੂੰ ਛੱਡ ਕੇ, ਕਿਸੇ ਕਲੀਸਿਆ ਨੇ ਲੈਣ ਦੇਣ ਦੀ ਗੱਲ ਵਿੱਚ ਮੇਰਾ ਸਾਥ ਨਹੀਂ ਦਿੱਤਾ ਸੀ;
Punjabi Bible 2016 - ਪਵਿੱਤਰ ਬਾਈਬਲ O.V.
ਹੇ ਫ਼ਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸਾਂ
Punjabi ERV
ਫ਼ਿਲਿੱਪੈ ਵਿੱਚ ਤੁਸੀਂ ਲੋਕੋ, ਯਾਦ ਕਰੋ, ਜਦੋਂ ਮੈਂ ਉਥੇ ਪਹਿਲੀ ਵਾਰੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ। ਜਦੋਂ ਮੈਂ ਮੈਕਦੂਨਿਯਾ ਛਡਿਆ, ਤ੍ਤੁਹਾਡੀ ਹੀ ਇਕੱਲੀ ਕਲੀਸਿਯਾ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فِلِپّیو! تُسی آپ وی جان دے ہو۔ پئی خُوشخبری دے شُروع وِچ جد مَیں مَکِدُنیہ وِچوں ٹُرپیا۔ تُہاڈے باہجوں کِسے کلِیسیا لین دین وِچ میری مدد نا کِیتی۔
Punjabi Standard Bible (Punjabi Standard Bible) 2023
ਹੇ ਫ਼ਿਲਿੱਪੀਓ, ਤੁਸੀਂ ਵੀ ਜਾਣਦੇ ਹੋ ਕਿ ਖੁਸ਼ਖ਼ਬਰੀ ਦੇ ਪ੍ਰਚਾਰ ਦੇ ਅਰੰਭ ਵਿੱਚ ਜਦੋਂ ਮੈਂ ਮਕਦੂਨਿਯਾ ਤੋਂ ਨਿੱਕਲਿਆ ਤਾਂ ਤੁਹਾਡੇ ਤੋਂ ਇਲਾਵਾ ਕਿਸੇ ਵੀ ਕਲੀਸਿਯਾ ਨੇ ਆਰਥਿਕ ਸਹਾਇਤਾ ਦੁਆਰਾ ਮੇਰਾ ਸਾਥ ਨਾ ਦਿੱਤਾ,