Philippians 4:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸ ਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਕੋਲ ਸਭ ਕੁਝ ਹੈ ਸਗੋਂ ਭਰਪੂਰੀ ਨਾਲ ਹੈ । ਤੁਹਾਡੇ ਵੱਲੋਂ ਇਪਾਫ਼ਰੋਦੀਤੁਸ ਦੇ ਰਾਹੀਂ ਭੇਜੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਕੇ ਮੈਂ ਸੰਤੁਸ਼ਟ ਹੋ ਗਿਆ ਹਾਂ । ਉਹ ਚੀਜ਼ਾਂ ਇੱਕ ਮਿੱਠੀ ਸੁਗੰਧ ਅਤੇ ਪ੍ਰਵਾਨਯੋਗ ਬਲੀਦਾਨ ਹਨ ਜੋ ਪਰਮੇਸ਼ਰ ਨੂੰ ਭਾਉਂਦੀਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਅਤੇ ਮੇਰੇ ਕੋਲ ਕਾਫ਼ੀ ਜ਼ਿਆਦਾ ਹੈ। ਮੈਂ ਬਹੁਤ ਜ਼ਿਆਦਾ ਭਰਪੂਰ ਹਾਂ, ਹੁਣ ਜਦੋਂ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ। ਉਹ ਇੱਕ ਖੁਸ਼ਬੂਦਾਰ ਭੇਟ, ਇੱਕ ਪ੍ਰਵਾਨਤ ਬਲੀਦਾਨ, ਪਰਮੇਸ਼ਵਰ ਨੂੰ ਪ੍ਰਸੰਨ ਕਰਨ ਵਾਲੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ ਮੈਂ ਭਰਪੂਰ ਹਾਂ ਕਿਉਂ ਜੋ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰਦੀਤੁਸ ਦੇ ਹੱਥੋਂ ਮਿਲੇ ਜੋ ਧੂਪ ਦੀ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ
Punjabi ERV
ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵਧ ਹੈ। ਜਿਹਡ਼ੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋਡ਼ਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚਢ਼ਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਨੂੰ ਸੱਭੋ ਕੁਝ ਮਿਲ ਗਿਆ ਹੈ, ਸਗੋਂ ਵਾਧੂ ਹੈ। ਮੈਂ ਭਰਪੂਰ ਹਾਂ ਕਿਉਂ ਜੇ ਮੈਨੂੰ ਤੁਹਾਡੇ ਭੇਜੇ ਹੋਏ ਪਦਾਰਥ ਇਪਾਫ਼ਰੋਦੀਤੁਸ ਦੇ ਹੱਥੋਂ ਮਿਲੇ ਜੋ ਸੁੱਖਦਾਇਕ ਸੁਗੰਧ ਅਤੇ ਇਹੋ ਜਿਹਾ ਪਰਵਾਨ ਬਲੀਦਾਨ ਹੈ ਜੋ ਪਰਮੇਸ਼ੁਰ ਨੂੰ ਭਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرے کول سبھو کُجھ اے۔ سگوں بُہت وَدّھ اے۔ تُہاڈیاں گھلّیاں ہویاں شیواں اِپفُردِتُس دے ہتھّوں لے کے مَیں رَجّ گیا آں۔ اوہ اِک خُوشبوئی تے اجیہی قُربانی نیں۔ جیہڑی قبول ہوئی تے خُدا نُوں پسند اے۔
Punjabi Standard Bible (Punjabi Standard Bible) 2023
ਮੇਰੇ ਕੋਲ ਸਭ ਕੁਝ ਹੈ, ਸਗੋਂ ਭਰਪੂਰੀ ਨਾਲ ਹੈ। ਤੁਹਾਡੇ ਵੱਲੋਂ ਇਪਾਫ਼ਰੋਦੀਤੁਸ ਦੇ ਰਾਹੀਂ ਭੇਜੀਆਂ ਚੀਜ਼ਾਂ ਨੂੰ ਪ੍ਰਾਪਤ ਕਰਕੇ ਮੈਂ ਤ੍ਰਿਪਤ ਹੋ ਗਿਆ ਹਾਂ। ਉਹ ਚੀਜ਼ਾਂ ਇੱਕ ਮਧੁਰ ਸੁਗੰਧ ਅਤੇ ਇੱਕ ਪਰਵਾਨਯੋਗ ਬਲੀਦਾਨ ਹੈ ਜੋ ਪਰਮੇਸ਼ਰ ਨੂੰ ਭਾਉਂਦਾ ਹੈ।