Philippians 4:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਮਿੱਤਰੋ, ਕਿਉਂਕਿ ਤੁਸੀਂ ਮੇਰੇ ਨਾਲ ਰਲਕੇ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ ਇਸ ਲਈ ਮੈਂ ਤੁਹਾਨੂੰ ਇਨ੍ਹਾਂ ਔਰਤਾਂ ਦੀ ਅਜਿਹਾ ਕਰਨ ਵਿੱਚ ਸਹਾਇਤਾ ਕਰਨ ਲਈ ਆਖਦਾ ਹਾਂ। ਇਨ੍ਹਾਂ ਨੇ ਕਲੇਮੰਸ ਨਾਲ ਮੇਰੇ ਪੱਖੋਂ ਅਤੇ ਮੇਰੇ ਹੋਰ ਸਾਥੀਆਂ ਨਾਲ ਮਿਲਕੇ ਖੁਸ਼ਖਬਰੀ ਫ਼ੈਲਾਉਣ ਵਿੱਚ ਸਖਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚ ਲਿਖੇ ਗਏ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੇਰੇ ਅੱਗੇ ਜੋ ਤੂੰ ਮੇਰੀ ਸੇਵਾ ਵਿੱਚ ਸਾਂਝੀਦਾਰ ਹੈਂ, ਬੇਨਤੀ ਕਰਦਾ ਹਾਂ ਕਿ ਉਹਨਾਂ ਔਰਤਾਂ ਦੀ ਮਦਦ ਕਰ, ਉਹਨਾਂ ਨੇ ਕਲੈਮੰਸ ਅਤੇ ਦੂਜੇ ਸਾਥੀਆਂ ਦੇ ਨਾਲ ਸ਼ੁਭ ਸਮਾਚਾਰ ਦੀ ਸੇਵਾ ਵਿੱਚ ਮੇਰਾ ਪੂਰਾ ਸਾਥ ਦਿੱਤਾ ਸੀ । ਉਹਨਾਂ ਸਾਰਿਆਂ ਦੇ ਨਾਂ ਜੀਵਨ ਦੀ ਪੁਸਤਕ ਵਿੱਚ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਂ, ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ, ਹੇ ਮੇਰੇ ਸੱਚੇ ਸਾਥੀ, ਇਨ੍ਹਾਂ ਔਰਤਾਂ ਦੀ ਮਦਦ ਕਰੋ ਕਿਉਂਕਿ ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਸਹਿ-ਕਰਮੀਆਂ ਸਣੇ ਖੁਸ਼ਖ਼ਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੀ ਕਿਤਾਬ ਵਿੱਚ ਲਿਖੇ ਹੋਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ ਤੇਰੇ ਅੱਗੇ ਵੀ, ਹੇ ਸੱਚੇ ਸਾਥੀ, ਮੈਂ ਅਰਦਾਸ ਕਰਦਾ ਹਾਂ ਜੋ ਤੂੰ ਏਹਨਾਂ ਤੀਵੀਆਂ ਦੀ ਸਹਾਇਤਾ ਕਰ ਜਿਨ੍ਹਾਂ ਨੇ ਕਲੈਮੰਸ ਅਤੇ ਹੋਰਨਾਂ ਮੇਰੇ ਨਾਲ ਦੇ ਕੰਮ ਕਰਨ ਵਾਲਿਆਂ ਸਣੇ ਜਿਨ੍ਹਾਂ ਦੇ ਨਾਉਂ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ ਖੁਸ਼ ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਜਤਨ ਕੀਤਾ ਸੀ।।
Punjabi ERV
ਮੇਰੇ ਮਿੱਤਰੋ, ਕਿਉਂਕਿ ਤੁਸੀਂ ਮੇਰੇ ਨਾਲ ਰਲਕੇ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ ਇਸ ਲਈ ਮੈਂ ਤੁਹਾਨੂੰ ਇਨ੍ਹਾਂ ਔਰਤਾਂ ਦੀ ਅਜਿਹਾ ਕਰਨ ਵਿੱਚ ਸਹਾਇਤਾ ਕਰਨ ਲਈ ਆਖਦਾ ਹਾਂ। ਇਨ੍ਹਾਂ ਨੇ ਕਲੇਮੰਸ ਨਾਲ ਮੇਰੇ ਪਖੋਂ ਅਤੇ ਮੇਰੇ ਹੋਰ ਸਾਥੀਆਂ ਨਾਲ ਮਿਲਕੇ ਖੁਸ਼ਖਬਰੀ ਫ਼ੈਲਾਉਣ ਵਿੱਚ ਸਖਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚ ਲਿਖੇ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਤੇਰੇ ਅੱਗੇ ਵੀ, ਹੇ ਸੱਚੇ ਸਹਿਕਰਮੀ, ਮੈਂ ਬੇਨਤੀ ਕਰਦਾ ਹਾਂ ਜੋ ਤੂੰ ਉਹਨਾਂ ਤੀਵੀਆਂ ਦੀ ਸਹਾਇਤਾ ਕਰ, ਜਿੰਨ੍ਹਾ ਨੇ ਕਲੇਮੰਸ ਅਤੇ ਹੋਰਨਾਂ ਸਹਿਕਰਮੀਆਂ ਸਣੇ ਖੁਸ਼ਖਬਰੀ ਦੀ ਸੇਵਾ ਵਿੱਚ ਮੇਰੇ ਨਾਲ ਯਤਨ ਕੀਤਾ ਸੀ, ਜਿਨ੍ਹਾਂ ਦੇ ਨਾਮ ਜੀਵਨ ਦੇ ਪੁਸਤਕ ਵਿੱਚ ਲਿਖੇ ਹੋਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہَلا اَے میرے سَچّے ساتھی تیرے اگّے وی عرض کرنا آں۔ پئی تُوں اوہناں زنانِیاں دی مدد کر کیوں جو اوہناں میرے نال خُوشخبری سُنان وِچ کلیمینس تے میرے اوہناں باقی ساتھِیاں سَنے جان مار کے محنت کِیتی۔ جِنہاں دے ناں زِندگی دی کتاب وِچ لِکھے ہوئے نیں۔
Punjabi Standard Bible (Punjabi Standard Bible) 2023
ਹਾਂ, ਮੇਰੇ ਸੱਚੇ ਸਹਿਕਰਮੀ, ਮੈਂ ਤੈਨੂੰ ਵੀ ਕਹਿੰਦਾ ਹਾਂ ਕਿ ਤੂੰ ਉਨ੍ਹਾਂ ਔਰਤਾਂ ਦੀ ਸਹਾਇਤਾ ਕਰ ਜਿਨ੍ਹਾਂ ਨੇ ਕਲੈਮੰਸ ਅਤੇ ਮੇਰੇ ਬਾਕੀ ਸਹਿਕਰਮੀਆਂ ਦੇ ਨਾਲ ਖੁਸ਼ਖ਼ਬਰੀ ਸੁਣਾਉਣ ਵਿੱਚ ਮੇਰੇ ਨਾਲ ਮਿਹਨਤ ਕੀਤੀ; ਇਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਹਨ।