Proverbs 23:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੌਣ ਲੋਕ ਹਨ, ਜੋ ਮੁਸੀਬਤ ਵਿੱਚ ਹਨ? ਜੋ ਉਦਾਸ ਮਹਿਸੂਸ ਕਰ ਰਹੇ ਹਨ? ਜਿਹੜੇ ਝਗੜਿਆਂ ’ਚ ਪੈਂਦੇ ਹਨ? ਜਿਨ੍ਹਾਂ ਕੋਲ ਚਿੰਤਾਵਾਂ ਹਨ? ਜਿਨ੍ਹਾਂ ਦੇ ਝਰੀਟਾਂ ਵੱਜੀਆਂ ਹੋਈਆਂ ਹਨ? ਜਿਨ੍ਹਾਂ ਦੀਆਂ ਅੱਖਾਂ ਲਾਲ ਹਨ? ਉਹ ਜਿਹੜੇ ਬਹੁਤਾ ਸਮਾਂ ਮੈਅ ਦੀ ਬੋਤਲ ਤੇ ਬਰਬਾਦ ਕਰਦੇ ਹਨ, ਉਹ ਜਿਹੜੇ ਮਿਲੇ-ਜੁਲੇ ਜਾਮ ਪੀਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੌਣ ਹਾਏ ਹਾਏ ਕਰਦਾ ਹੈॽ ਕੌਣ ਹਮਸੋਸ ਕਰਦਾ ਹੈॽ ਕੌਣ ਝਗੜਾਲੂ ਹੈॽ ਕੌਣ ਕੁੜਦਾ ਹੈॽ ਕੌਣ ਐਵੇਂ ਘਾਇਲ ਹੁੰਦਾ ਹੈॽ ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਰਹਿੰਦੀ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਣ ਹਾਏ ਹਾਏ ਕਰਦਾ ਹੈ? ਕੌਣ ਅਫ਼ਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਂਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ?