Psalms 138:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਂ ਤੇਰੇ ਪਵਿੱਤਰ ਮੰਦਰ ਨੂੰ ਸਿਜਦਾ ਕਰਦਾ ਹਾਂ। ਮੈਂ ਤੇਰੇ ਨਾਮ ਦੀ, ਤੇਰੇ ਸੱਚੇ ਪਿਆਰ ਦੀ, ਅਤੇ ਤੇਰੀ ਵਫ਼ਾਦਾਰੀ ਦੀ ਉਸਤਤਿ ਕਰਦਾ ਹਾਂ। ਤੂੰ ਆਪਣੇ ਸ਼ਬਦ ਦੀ ਸ਼ਕਤੀ ਲਈ ਮਸ਼ਹੂਰ ਹੈਂ ਹੁਣ ਤੂੰ ਇਸ ਨੂੰ ਹੋਰ ਵੀ ਮਹਾਨ ਬਣਾ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੀ ਪਵਿੱਤਰ ਹੈਕਲ ਵੱਲ ਮੱਥਾ ਟੇਕਾਂਗਾ ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੈਂ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ!