Psalms 15:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਵਿਅਕਤੀ ਉਨ੍ਹਾਂ ਦੀ ਇੱਜ਼ਤ ਨਹੀਂ ਕਰਦਾ ਜਿਹੜੇ ਪਰਮੇਸ਼ੁਰ ਨੂੰ ਨਫ਼ਰਤ ਕਰਦੇ ਹਨ। ਪਰ ਉਹ ਉਨ੍ਹਾਂ ਸਾਰਿਆਂ ਦੀ ਇੱਜ਼ਤ ਕਰਦਾ ਹੈ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ। ਜੇ ਉਹ ਆਪਣੇ ਗੁਆਂਢੀ ਨਾਲ ਵਾਅਦਾ ਕਰਦਾ ਹੈ ਤਾਂ ਉਹ ਉਸ ਨੂੰ ਪੂਰਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੀਆਂ ਅੱਖਾਂ ਵਿੱਚ ਖੋਟਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈ ਕਰਨ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸੌਂਹ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਹੀ ਪਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈਅ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ। ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,