Psalms 17:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਆਪਣੀ ਸ਼ਕਤੀ ਵਰਤੋਂ ਤੇ ਜਿਉਂਦਿਆਂ ਲੋਕਾਂ ਦੀ ਧਰਤੀ ਤੋਂ ਬਦ ਰੂਹਾਂ ਨੂੰ ਦੂਰ ਕਰੋ। ਯਹੋਵਾਹ, ਬਹੁਤ ਸਾਰੇ ਲੋਕ ਤੁਹਾਡੇ ਕੋਲ ਸਹਾਇਤਾ ਲਈ ਆਉਂਦੇ ਹਨ, ਉਨ੍ਹਾਂ ਲੋਕਾਂ ਕੋਲ ਆਪਣੇ ਜੀਵਨ ਵਿੱਚ ਬਹੁਤ ਕੁਝ ਨਹੀਂ ਹੈ। ਉਨ੍ਹਾਂ ਨੂੰ ਕਾਫ਼ੀ ਭੋਜਨ ਦਿਉ। ਉਨ੍ਹਾਂ ਲੋਕਾਂ ਦੇ ਬੱਚਿਆਂ ਨੂੰ ਉਹ ਦਿਉ ਜੋ ਵੀ ਉਹ ਚਾਹੁੰਦੇ ਹਨ। ਬੱਚਿਆਂ ਨੂੰ ਇੰਨਾ ਸਾਰਾ ਭੋਜਨ ਦਿਉ, ਕਿ ਉਨ੍ਹਾਂ ਦਾ ਭੋਜਨ ਉਨ੍ਹਾਂ ਦੇ ਬੱਚਿਆਂ ਲਈ ਵੀ ਬਚ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਫਾਨੀਆਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਫਾਨੀਆਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜੀਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰੇ ਤੋਂ ਭਰ ਦਿੰਦਾ ਹੈਂ। ਓਹ ਬੱਚਿਆਂ ਨਾਲ ਤ੍ਰਿਪਤ ਹੋ ਜਾਂਦੇ ਅਰ ਆਪਣੇ ਰਹਿੰਦੇ ਮਾਲ ਨੂੰ ਆਪਣੀਆਂ ਬਾਲ ਬੱਚਿਆਂ ਲਈ ਛੱਡ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਮਨੁੱਖਾਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜਿਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰ ਤੋਂ ਭਰ ਦਿੰਦਾ ਹੈਂ। ਉਹ ਬੱਚਿਆਂ ਨਾਲ ਸੰਤੁਸ਼ਟ ਹੋ ਜਾਂਦੇ ਅਤੇ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ-ਬੱਚਿਆਂ ਲਈ ਛੱਡ ਜਾਂਦੇ ਹਨ।