Psalms 18:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ। ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ। ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ। ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ। ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੇਰੀ ਚਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰਾ ਟਿੱਲਾ, ਜਿਹ ਦੀ ਸ਼ਰਨੀ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਙ ਅਤੇ ਮੇਰਾ ਉੱਚਾ ਗੜ੍ਹ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ।