Psalms 18:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਥੋਂ ਤੀਕ ਕਿ ਮੈਂ ਘੇਰਿਆ ਗਿਆ ਸਾਂ, ਫ਼ੇਰ ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਹਾਂ, ਹਾਂ ਮੈਂ ਆਪਣੇ ਪਰਮੇਸ਼ੁਰ ਨੂੰ ਚੀਕਿਆ ਪਰਮੇਸ਼ੁਰ ਆਪਣੇ ਮੰਦਰ ਅੰਦਰ ਸੀ। ਉਸ ਨੇ ਮੇਰੀ ਚੀਕ ਸੁਣੀ। ਉਸ ਨੇ ਮਦਦ ਲਈ ਮੇਰੀ ਅਵਾਜ਼ ਨੂੰ ਸੁਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ ਸਗੋਂ ਉਸ ਦੇ ਕੰਨਾਂ ਤੀਕ ਪੁੱਜੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ।