Psalms 40:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਸਾਡੇ ਪਰਮੇਸ਼ੁਰ ਤੁਸੀਂ ਬਹੁਤ ਅਦਭੁਤ ਗੱਲਾਂ ਕੀਤੀਆਂ ਹਨ। ਸਾਡੇ ਲਈ ਤੁਹਾਡੀਆਂ ਅਦਭੁਤ ਯੋਜਨਾਵਾਂ ਹਨ। ਜਿਨ੍ਹਾਂ ਸਾਰੀਆਂ ਦੀ ਕੋਈ ਵੀ ਗਿਣਤੀ ਨਹੀਂ ਕਰ ਸੱਕਦਾ। ਮੈਂ ਇਨ੍ਹਾਂ ਗੱਲਾਂ ਬਾਰੇ ਬਾਰ-ਬਾਰ ਦੱਸਾਂਗਾ ਜਿਹੜੀਆਂ ਗਿਣਤੀ ਬਾਹਰੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ ਕੰਮ ਜਿਹੜੇ ਤੈਂ ਕੀਤੇ ਬਹੁਤ ਸਾਰੇ ਹਨ, ਨਾਲੇ ਤੇਰੇ ਉਪਾਓ ਜਿਹੜੇ ਸਾਡੇ ਲਈ ਹਨ, ਤੇਰਾ ਸ਼ਰੀਕ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ਼ ਕੰਮ ਜਿਹੜੇ ਤੂੰ ਕੀਤੇ ਬਹੁਤ ਸਾਰੇ ਹਨ, ਅਤੇ ਤੇਰੇ ਉਪਰਾਲੇ ਜਿਹੜੇ ਸਾਡੇ ਲਈ ਹਨ, ਤੇਰਾ ਸਾਂਝੀ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।