Psalms 42:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਉਦੋਂ ਇਹ ਗੱਲਾਂ ਯਾਦ ਕਰਦਾ ਹਾਂ ਜਦੋਂ ਮੈਂ ਆਪਣੀ ਰੂਹ ਬਾਹਰ ਡੋਲ੍ਹ ਰਿਹਾ ਹੁੰਦਾ। ਮੈਂ ਭੀੜਾਂ ਵਿੱਚੋਂ ਲੰਘਦਾ ਹੋਇਆ ਯਾਦ ਕਰਦਾ ਹਾਂ ਜਦੋਂ ਮੈਂ ਉਨ੍ਹਾਂ ਦੀ ਅਗਵਾਈ ਪਰਮੇਸ਼ੁਰ ਦੇ ਮੰਦਰ ਵੱਲ ਕਰਦਾ ਹਾਂ ਮੈਂ ਉਸਤਤਿ ਦੇ ਖੁਸ਼ੀ ਭਰੇ ਗੀਤ ਯਾਦ ਕਰਦਾ ਹਾਂ ਭੀੜਾਂ ਨੇ ਉਤਸਵਾਂ ਦੇ ਜਸ਼ਨ ਮਨਾਏ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਜੀ ਭਰ ਆਉਂਦਾ ਹੈ, ਭਈ ਮੈਂ ਕਿਸ ਤਰਾਂ ਭੀੜ ਦੇ ਨਾਲ ਲੰਘਦਾ ਹੁੰਦਾ ਸਾਂ, ਅਤੇ ਬਹੁਤ ਸਾਰੇ ਤੀਰਥੀਆਂ ਨੂੰ ਪਰਮੇਸ਼ੁਰ ਦੇ ਘਰ ਜਲੂਸ ਵਿੱਚ, ਜੈ ਜੈ ਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰ੍ਹਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ।