Psalms 44:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਡੇ ਪੁਰਖਿਆਂ ਦੀਆਂ ਤਲਵਾਰਾਂ ਨਹੀਂ ਸਨ ਜਿਨ੍ਹਾਂ ਨੇ ਇਹ ਜ਼ਮੀਨ ਦਿੱਤੀ ਸੀ। ਇਹ ਉਨ੍ਹਾਂ ਦਾ ਬਾਹੂਬਲ ਨਹੀਂ ਸੀ ਜਿਸਨੇ ਉਨ੍ਹਾਂ ਨੂੰ ਜੇਤੂ ਬਣਾਇਆ। ਇਹ ਇਸ ਲਈ ਸੀ ਕਿਉਂਕਿ ਤੁਸੀਂ ਸਾਡੇ ਪੁਰਖਿਆਂ ਦੀ ਰੱਖਵਾਲੀ ਕਰ ਰਹੇ ਸੀ। ਹੇ ਪਰਮੇਸ਼ੁਰ, ਤੁਹਾਡੀ ਮਹਾਂ ਸ਼ਕਤੀ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਕਿਉਂ? ਕਿਉਂਕਿ ਤੁਸਾਂ ਉਨ੍ਹਾਂ ਨੂੰ ਪਸੰਦ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਤਾਂ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਮਿਲਖ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਭੁਜਾ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਰ ਤੇਰੀ ਭੁਜਾ ਅਰ ਤੇਰੇ ਮੁਖੜੇ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੈਂ ਉਨ੍ਹਾਂ ਦਾ ਪੱਖ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ।