Psalms 5:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਸੱਚ ਨਹੀਂ ਆਖਦੇ। ਉਹ ਲੋਕ ਝੂਠੇ ਹਨ ਜਿਹੜੇ ਸੱਚ ਨੂੰ ਮਰੋੜਦੇ ਹਨ। ਉਨ੍ਹਾਂ ਦੇ ਮੂੰਹ ਖਾਲੀ ਕਬਰਾਂ ਵਰਗੇ ਹਨ। ਭਾਵੇਂ ਉਹ ਹੋਰਨਾਂ ਨੂੰ ਮਿੱਠੇ ਸ਼ਬਦ ਬੋਲਦੇ ਹਨ, ਉਹ ਸਿਰਫ਼ ਉਨ੍ਹਾਂ ਨੂੰ ਫ਼ਸਾਉਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਹੀ ਵਿਉਂਤਾ ਬਣਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹਨਾਂ ਦੇ ਮੂੰਹ ਵਿੱਚ ਕੋਈ ਪਕਿਆਈ ਨਹੀਂ, ਓਹਨਾਂ ਦਾ ਮਨ ਤਬਾਹੀ ਹੈ, ਓਹਨਾਂ ਦਾ ਸੰਘ ਖੁਲ੍ਹੀ ਹੋਈ ਕਬਰ ਹੈ, ਓਹ ਆਪਣੀਆਂ ਜੀਭਾਂ ਨਾਲ ਵਲ ਛਲ ਕਰਦੇ ਹਨ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ।