Revelation 1:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਆਵਾਜ਼ ਨੇ ਆਖਿਆ, “ਉਹ ਸਾਰੀਆਂ ਗੱਲਾਂ ਜਿਹੜੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਸ ਨੇ ਮੈਨੂੰ ਆਖਿਆ, “ਜੋ ਕੁਝ ਤੂੰ ਦੇਖ ਰਿਹਾ ਹੈ ਉਸ ਨੂੰ ਇੱਕ ਪੋਥੀ ਵਿੱਚ ਲਿਖ ਲੈ, ਅਤੇ ਸੱਤ ਕਲੀਸਿਆਵਾਂ ਨੂੰ ਭੇਜਦੇ; ਅਰਥਾਤ ਅਫ਼ਸੁਸ ਦੇ ਇਹਨਾਂ ਸਾਰੇ ਸ਼ਹਿਰਾਂ ਨੂੰ, ਸਮੁਰਨੇ ਨੂੰ, ਪਰਗਮੁਮ ਨੂੰ, ਥੂਆਤੀਰੇ ਨੂੰ, ਸਾਰਦੀਸ ਨੂੰ, ਫ਼ਿਲਦਲਫ਼ੀਏ ਨੂੰ ਅਤੇ ਲਾਉਦਿਕੀਏ ਨੂੰ।”
Punjabi Bible 2016 - ਪਵਿੱਤਰ ਬਾਈਬਲ O.V.
ਭਈ ਜੋ ਕੁਝ ਤੂੰ ਵੇਖਦਾ ਹੈ ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਂ ਨੂੰ ਘੱਲ ਦਿਹ ਅਰਥਾਤ ਅਫ਼ਸੁਸ ਨੂੰ, ਸਮੁਰਨੇ ਨੂੰ, ਪਰਗਮੁਮ ਨੂੰ, ਥੂਆਤੀਰੇ ਨੂੰ, ਸਾਰਦੀਸ ਨੂੰ, ਫ਼ਿਲਦਲਫ਼ੀਏ ਨੂੰ ਅਤੇ ਲਾਉਦਿਕੀਏ ਨੂੰ
Punjabi ERV
ਆਵਾਜ਼ ਨੇ ਆਖਿਆ, "ਉਹ ਸਾਰੀਆਂ ਗੱਲਾਂ ਜਿਹਡ਼ੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਜੋ ਕੁਝ ਤੂੰ ਵੇਖਦਾ ਹੈਂ, ਸੋ ਇੱਕ ਪੋਥੀ ਵਿੱਚ ਲਿਖ ਲੈ ਅਤੇ ਸੱਤਾਂ ਕਲੀਸਿਯਾਵਾਂ ਨੂੰ ਭੇਜ ਦੇ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی جو کُجھ تُوں ویکھنا ایں۔ اوہنوں کتاب وِچ لِکھ کے ستّاں کلِیسیاواں دے کول گھل دے۔ جیہڑیاں اِفِسُس تے سمُرنہ تے پرگُمن تے تھواتِیرہ تے سردِیس تے فِلَدِلفیہ تے لَودِیکیہ وِچ نیں۔
Punjabi Standard Bible (Punjabi Standard Bible) 2023
“ਜੋ ਕੁਝ ਤੂੰ ਵੇਖਦਾ ਹੈਂ ਉਸ ਨੂੰ ਇੱਕ ਪੁਸਤਕ ਵਿੱਚ ਲਿਖ ਅਤੇ ਸੱਤਾਂ ਕਲੀਸਿਆਵਾਂ ਅਰਥਾਤ ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ ਭੇਜ।”