Revelation 1:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਸ਼ਮਾਦਾਨਾਂ ਵਿੱਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹੜਾ “ਮਨੁੱਖ ਦੇ ਪੁੱਤਰ ਵਰਗਾ” ਸੀ। ਉਸ ਨੇ ਉਸ ਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸ਼ਮਾਦਾਨਾਂ ਦੇ ਵਿੱਚ ਮਨੁੱਖ ਦੇ ਪੁੱਤਰ ਵਰਗਾ ਕੋਈ ਵਿਅਕਤੀ ਸੀ, ਜਿਸ ਨੇ ਇੱਕ ਚੋਗਾ ਪਹਿਨਿਆ ਹੋਇਆ ਸੀ ਜੋ ਉਸ ਦੇ ਪੈਰਾਂ ਤੱਕ ਪਹੁੰਚਦਾ ਸੀ ਅਤੇ ਉਹਨਾਂ ਦੀ ਛਾਤੀ ਦੇ ਦੁਆਲੇ ਇੱਕ ਸੋਨੇ ਦੀ ਚਾਦਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤ੍ਰ ਦੀ ਨਿਆਈਂ ਕੋਈ ਵੇਖਿਆ ਜਿਹੜਾ ਪੈਰਾਂ ਤੀਕ ਦਾ ਜਾਮਾ ਪਹਿਨੇ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੇ ਹੋਏ ਸੀ
Punjabi ERV
ਇਨ੍ਹਾਂ ਸ਼ਮ੍ਹਾਦਾਨਾਂ ਵਿਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹਡ਼ਾ "ਮਨੁੱਖ ਦੇ ਪੁੱਤਰ ਵਰਗਾ" ਸੀ। ਉਸਨੇ ਉਸਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دِیویاں دے وِچکار آدم دے جائے وانگر کِسے نُوں ویکھیا۔ جِس پیراں تِیکر چوغہ پایا ہویا سی۔ تے چھاتی اُتّے سونے دی پیٹی پائی ہوئی سی۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਸ਼ਮਾਦਾਨਾਂ ਵਿਚਕਾਰ ਮਨੁੱਖ ਦੇ ਪੁੱਤਰ ਜਿਹਾ ਕੋਈ ਸੀ ਜਿਸ ਨੇ ਪੈਰਾਂ ਤੱਕ ਲੰਮਾ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।