Revelation 1:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਪੈਰ ਭੱਠੀ ਵਿੱਚ ਦਗਦੇ ਹੋਏ ਤਾਂਬੇ ਵਰਗੇ ਸਨ। ਉਸਦੀ ਅਵਾਜ਼ ਹੜ੍ਹ ਦੇ ਪਾਣੀ ਵਰਗੀ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਦੇ ਪੈਰ ਭੱਠੀ ਵਿੱਚ ਚਮਕਦੇ ਪਿੱਤਲ ਵਰਗੇ ਸਨ, ਅਤੇ ਉਸ ਦੀ ਆਵਾਜ਼ ਤੇਜ਼ ਪਾਣੀ ਦੀ ਆਵਾਜ਼ ਵਰਗੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਪੈਰ ਖਾਲਸ ਪਿੱਤਲ ਦੀ ਨਿਆਈਂ ਸਨ ਭਈ ਜਾਣੀਦਾ ਉਹ ਭੱਠੀ ਵਿੱਚ ਤਾਇਆ ਹੋਇਆ ਹੈ ਅਤੇ ਉਹ ਦੀ ਅਵਾਜ਼ ਬਾਹਲੇ ਪਾਣੀਆਂ ਦੀ ਘੂਕ ਵਰਗੀ ਸੀ
Punjabi ERV
ਉਸਦੇ ਪੈਰ ਭੱਠੀ ਵਿੱਚ ਦਗਦੇ ਹੋਏ ਤਾਂਬੇ ਵਰਗੇ ਸਨ। ਉਸਦੀ ਅਵਾਜ਼ ਹਢ਼ ਦੇ ਪਾਣੀ ਵਰਗੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਸਨ, ਜਿਵੇਂ ਉਹ ਭੱਠੀ ਵਿੱਚ ਤਾਇਆ ਹੋਵੇ ਅਤੇ ਉਹ ਦੀ ਅਵਾਜ਼ ਬਹੁਤੇ ਪਾਣੀਆਂ ਦੀ ਘੂਕ ਵਰਗੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے پَیر اوس پِتّل وانگر سن جیہڑا بھٹّھی وِچ تایا ہویا ہوئے۔ تے اوہدی اواز چھلّاں مار دے پانی دے زور وانگر سی۔
Punjabi Standard Bible (Punjabi Standard Bible) 2023
ਉਸ ਦੇ ਪੈਰ ਭੱਠੀ ਵਿੱਚ ਤਾਏ ਹੋਏ ਪਿੱਤਲ ਵਾਂਗ ਚਮਕ ਰਹੇ ਸਨ ਅਤੇ ਉਸ ਦੀ ਅਵਾਜ਼ ਬਹੁਤੇ ਪਾਣੀਆਂ ਦੇ ਸ਼ੋਰ ਜਿਹੀ ਸੀ;