Revelation 1:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਸੱਤਾਂ ਤਾਰਿਆਂ ਦਾ ਜੋ ਤੁਸੀਂ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸ਼ਮਾਦਾਨਾਂ ਦਾ ਜੋ ਤੁਸੀਂ ਵੇਖੇ ਲੁਕਿਆ ਹੋਇਆ ਮਤਲਬ ਇਹ ਹੈ; ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ ਅਤੇ ਸੱਤ ਤਾਰੇ ਇਨ੍ਹਾਂ ਕਲੀਸਿਯਾਵਾਂ ਦੇ ਦੂਤ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੱਤ ਤਾਰੇ ਜੋ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਅਤੇ ਸੱਤ ਸੋਨੇ ਦੇ ਸ਼ਮਾਦਾਨਾਂ ਦਾ ਭੇਤ ਇਹ ਹੈ: ਸੱਤ ਤਾਰੇ ਸੱਤ ਕਲੀਸਿਆਵਾਂ ਦੇ ਦੂਤ ਹਨ, ਅਤੇ ਸੱਤ ਸ਼ਮਾਦਾਨ ਸੱਤ ਕਲੀਸਿਆਵਾਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਉਹਨਾਂ ਸੱਤਾਂ ਤਾਰਿਆਂ ਦਾ ਭੇਤ ਜਿਹੜੇ ਤੈਂ ਮੇਰੇ ਸੱਜੇ ਹੱਥ ਉੱਤੇ ਡਿੱਠੇ ਸਨ ਅਤੇ ਉਹਨਾਂ ਸੱਤਾਂ ਸੋਨੇ ਦੇ ਸ਼ਮਾਦਾਨਾਂ ਦਾ। ਓਹ ਸੱਤ ਤਾਰੇ ਸੱਤਾਂ ਕਲੀਸਿਯਾਂ ਦੇ ਦੂਤ ਹਨ ਅਤੇ ਓਹ ਸੱਤ ਸ਼ਮਾਦਾਨ ਸੱਤ ਕਲੀਸਿਯਾਂ ਹਨ।।
Punjabi ERV
ਉਨ੍ਹਾਂ ਸੱਤਾਂ ਤਾਰਿਆਂ ਦਾ ਜੋ ਤੁਸੀਂ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸ਼ਮ੍ਹਾਦਾਨਾਂ ਦਾ ਜੋ ਤੁਸੀਂ ਵੇਖੇ ਲੁਕਿਆ ਹੋਇਆ ਮਤਲਬ ਇਹ ਹੈ; ਸੱਤ ਸ਼ਮ੍ਹਾਦਾਨ ਸੱਤ ਕਲੀਸਿਯਾਵਾਂ ਹਨ ਅਤੇ ਸੱਤ ਤਾਰੇ ਇਨ੍ਹਾਂ ਕਲੀਸਿਯਾਵਾਂ ਦੇ ਦੂਤ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یعنی اوہناں ستّاں تاریاں دا بھیت جیہڑے تُوں میرے سَجّے ہتّھ وِچ ویکھے سن۔ تے اوہناں سونے دِیاں ستّاں دِیویاں دا بھیت وی۔ اوہ سَتّ ستارے ستّاں کلِیسیاواں دے سَتّ فرِشتے نیں۔ تے اوہ سَتّ دیوے سَتّ کلِیسیاواں نیں۔
Punjabi Standard Bible (Punjabi Standard Bible) 2023
ਉਨ੍ਹਾਂ ਸੱਤਾਂ ਤਾਰਿਆਂ ਦਾ ਭੇਤ ਜੋ ਤੂੰ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸੋਨੇ ਦੇ ਸੱਤਾਂ ਸ਼ਮਾਦਾਨਾਂ ਦਾ ਭੇਤ ਇਹ ਹੈ: ਸੱਤ ਤਾਰੇ ਸੱਤਾਂ ਕਲੀਸਿਆਵਾਂ ਦੇ ਦੂਤ ਹਨ ਅਤੇ ਸੱਤ ਸ਼ਮਾਦਾਨ ਸੱਤ ਕਲੀਸਿਆਵਾਂ ਹਨ।