Revelation 1:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਧੰਨ ਹੈ ਉਹ ਜਿਹੜਾ ਪਰਮੇਸ਼ੁਰ ਦੇ ਇਸ ਸੰਦੇਸ਼ ਦੇ ਸ਼ਬਦ ਸੰਗਤ ਨੂੰ ਪੜ੍ਹਕੇ ਸੁਣਾਉਂਦਾ ਹੈ। ਅਤੇ ਧੰਨ ਹਨ ਉਹ, ਜਿਹੜੇ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ, ਜੋ ਇਸ ਵਿੱਚ ਲਿਖਿਆ ਹੋਇਆ ਹੈ। ਬਹੁਤਾ ਸਮਾਂ ਨਹੀਂ ਬਚਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਨੂੰ ਪੜਦਾ ਅਤੇ ਉਹ ਜਿਹੜੇ ਇਸ ਨੂੰ ਸੁਣਦੇ ਹਨ ਅਤੇ ਜੋ ਕੁਝ ਇਸ ਵਿੱਚ ਲਿਖਿਆ ਹੈ ਉਸ ਨੂੰ ਆਪਣੇ ਮਨ ਵਿੱਚ ਰੱਖਦੇ ਹਨ, ਕਿਉਂਕਿ ਸਮਾਂ ਨੇੜੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਉਹ ਜਿਹੜਾ ਇਸ ਅਗੰਮ ਵਾਕ ਦੀਆਂ ਬਾਣੀਆਂ ਨੂੰ ਪੜ੍ਹਦਾ ਹੈ, ਨਾਲੇ ਓਹ ਜਿਹੜੇ ਸੁਣਦੇ ਹਨ ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਹ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾ ਨੇੜੇ ਹੈ।।
Punjabi ERV
ਧੰਨ ਹੈ ਉਹ ਜਿਹਡ਼ਾ ਪਰਮੇਸ਼ੁਰ ਦੇ ਇਸ ਸੰਦੇਸ਼ ਦੇ ਸ਼ਬਦ ਸੰਗਤ ਨੂੰ ਪਢ਼ਕੇ ਸੁਣਾਉਂਦਾ ਹੈ। ਅਤੇ ਧੰਨ ਹਨ ਉਹ, ਜਿਹਡ਼ੇ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ, ਜੋ ਇਸ ਵਿੱਚ ਲਿਖਿਆ ਹੋਇਆ ਹੈ। ਬਹੁਤਾ ਸਮਾਂ ਨਹੀਂ ਬਚਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੈ ਉਹ ਜਿਹੜਾ ਅਗੰਮ ਵਾਕ ਦੇ ਬਚਨਾਂ ਨੂੰ ਪੜ੍ਹਦਾ ਹੈ ਅਤੇ ਉਹ ਜਿਹੜੇ ਸੁਣਦੇ ਹਨ, ਅਤੇ ਜੋ ਕੁਝ ਇਹ ਦੇ ਵਿੱਚ ਲਿਖਿਆ ਹੋਇਆ ਹੈ ਉਸ ਦੀ ਪਾਲਨਾ ਕਰਦੇ ਹਨ, ਕਿਉਂ ਜੋ ਸਮਾਂ ਨੇੜੇ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس نبُوّت دی کتاب دا پڑھن والا تے اوہدے سُنن والے تاں جو کُجھ اوہدے وِچ لِکھیا ہویا اَے اوہدے اُتّے عمل کرن والے مُبارک نیں۔ کیوں جو ویلا نیڑے اے۔
Punjabi Standard Bible (Punjabi Standard Bible) 2023
ਧੰਨ ਹੈ ਉਹ ਜਿਹੜਾ ਇਸ ਭਵਿੱਖਬਾਣੀ ਦੇ ਵਚਨਾਂ ਨੂੰ ਪੜ੍ਹਦਾ ਹੈ ਅਤੇ ਧੰਨ ਹਨ ਉਹ ਜਿਹੜੇ ਇਸ ਨੂੰ ਸੁਣਦੇ ਅਤੇ ਇਸ ਵਿੱਚ ਲਿਖੀਆਂ ਗੱਲਾਂ ਦੀ ਪਾਲਣਾ ਕਰਦੇ ਹਨ, ਕਿਉਂਕਿ ਸਮਾਂ ਨੇੜੇ ਹੈ।