Revelation 1:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਵੱਲੋਂ, ਅਸਿਯਾ ਦੇ ਸੂਬੇ ਵਿੱਚ ਸੱਤ ਕਲੀਸਿਯਾਵਾਂ ਨੂੰ: ਉਸ ਇੱਕ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ, ਜੋ ਹੈ, ਜੋ ਹਮੇਸ਼ਾ ਸੀ ਅਤੇ ਜੋ ਆ ਰਿਹਾ ਹੈ; ਅਤੇ ਉਸ ਦੇ ਤਖਤ ਦੇ ਅੱਗੇ ਦੇ ਸੱਤ ਆਤਮਿਆਂ ਵੱਲੋਂ ਅਤੇ ਯਿਸੂ ਮਸੀਹ ਵੱਲੋਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਦੇ ਵੱਲੋਂ, ਉਹਨਾਂ ਸੱਤ ਕਲੀਸਿਆਵਾਂ ਨੂੰ ਜਿਹੜੀਆਂ ਏਸ਼ੀਆ ਪ੍ਰਦੇਸ਼ ਵਿੱਚ ਹਨ। ਉਸ ਵੱਲੋਂ ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਹੋਵੇ, ਜਿਹੜਾ ਹੈ ਅਤੇ ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਅਤੇ ਨਾਲੇ ਸੱਤ ਆਤਮਾਵਾਂ ਵੱਲੋਂ ਜਿਹੜੀਆਂ ਉਸ ਦੇ ਸਿੰਘਾਸਣ ਦੇ ਅੱਗੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਲਿਖਤੁਮ ਯੂਹੰਨਾ, ਅੱਗੇ ਜੋਗ ਉਨ੍ਹਾਂ ਸੱਤਾਂ ਕਲੀਸਿਯਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ ਉਹ ਦੀ ਵੱਲੋਂ ਜਿਹੜਾ ਹੈ ਅਤੇ ਜਿਹੜਾ ਹੈਸੀ ਅਤੇ ਜਿਹੜਾ ਆਉਣ ਵਾਲਾ ਹੈ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਹੋਵੇ । ਨਾਲੇ ਓਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ
Punjabi ERV
ਯੂਹੰਨਾ ਵੱਲੋਂ, ਅਸਿਯਾ ਦੇ ਸੂਬੇ ਵਿੱਚ ਸੱਤ ਕਲੀਸਿਯਾਵਾਂ ਨੂੰ; ਉਸ ਇੱਕ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ, ਜੋ ਹੈ, ਜੋ ਹਮੇਸ਼ਾ ਸੀ ਅਤੇ ਜੋ ਆ ਰਿਹਾ ਹੈ; ਅਤੇ ਉਸਦੇ ਤਖਤ ਦੇ ਅੱਗੇ ਦੇ ਸੱਤ ਆਤਮਿਆਂ ਵੱਲੋਂ ਅਤੇ ਯਿਸੂ ਮਸੀਹ ਵੱਲੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਹੰਨਾ ਵੱਲੋਂ, ਅੱਗੇ ਉਨ੍ਹਾਂ ਸੱਤਾਂ ਕਲੀਸਿਯਾਵਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ: ਉਹ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ। ਅਤੇ ਉਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یُوحنّا ولّوں اوہناں ستّاں کلِیسیاواں دے ناں جیہڑیاں آسِیہ وِچ نیں اوہدے ولّوں جیہڑا اَے۔ تے جیہڑا اَے سی تے جیہڑا آؤن والا اے۔ تے اوہناں ستّاں رُوحاں ولّوں جیہڑیاں اوہدے تخت دے سامھنے نیں۔ تُہانوں فضل تے تسلّی مِلدی رہے۔
Punjabi Standard Bible (Punjabi Standard Bible) 2023
ਯੂਹੰਨਾ ਵੱਲੋਂ ਅਸਿਯਾ ਦੀਆਂ ਸੱਤਾਂ ਕਲੀਸਿਆਵਾਂ ਨੂੰ: ਤੁਹਾਨੂੰ ਉਸ ਦੀ ਵੱਲੋਂ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ ਅਤੇ ਉਨ੍ਹਾਂ ਸੱਤ ਆਤਮਾਵਾਂ ਦੀ ਵੱਲੋਂ ਜੋ ਉਸ ਦੇ ਸਿੰਘਾਸਣ ਦੇ ਸਾਹਮਣੇ ਹਨ, ਕਿਰਪਾ ਅਤੇ ਸ਼ਾਂਤੀ ਮਿਲੇ