Revelation 1:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਜਿਵਾਲਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸ ਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਯਿਸ਼ੂ ਮਸੀਹ ਵੱਲੋ, ਜੋ ਵਫ਼ਾਦਾਰ ਗਵਾਹ, ਮਰੇ ਹੋਇਆ ਵਿੱਚੋਂ ਜੀ ਉੱਠਣ ਵਾਲਾ ਪਲੌਠਾ ਅਤੇ ਧਰਤੀ ਦੇ ਰਾਜਿਆਂ ਦੇ ਹਾਕਮ ਹੈ। ਜੋ ਹਮੇਸ਼ਾ ਪ੍ਰੇਮ ਕਰਦਾ ਹੈ ਅਤੇ ਜਿਸਨੇ ਆਪਣੇ ਲਹੂ ਦੇ ਬਲੀਦਾਨ ਦੁਆਰਾ ਸਾਨੂੰ ਸਾਡੇ ਪਾਪਾਂ ਤੋਂ ਮੁਕਤ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਜੇਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪ੍ਰੇਮ ਕਰਦਾ ਹੈ ਅਤੇ ਜਿਹ ਨੇ ਸਾਨੂੰ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਛੁਡਾ ਦਿੱਤਾ
Punjabi ERV
ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਉਭਾਰਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ। ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع مسِیح ولّوں جیہڑا سَچّا گواہ تے مُردیاں وِچوں جی اُٹھن والیاں دا پلیٹھا اے۔ تے دُنیا دے بادشاہاں دا حاکم اے۔ جیہڑا ساڈے نال مُحبّت رکھدا اے تے جِس اپنے خُون دی راہِیں سانُوں گُناہ توں خلاصی بخشی۔
Punjabi Standard Bible (Punjabi Standard Bible) 2023
ਅਤੇ ਯਿਸੂ ਮਸੀਹ ਦੇ ਵੱਲੋਂ ਵੀ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਜੇਠਾ ਅਤੇ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਉਹ ਜਿਹੜਾ ਸਾਨੂੰ ਪ੍ਰੇਮ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਦੇ ਦੁਆਰਾ ਸਾਨੂੰ ਸਾਡੇ ਪਾਪਾਂ ਤੋਂ ਛੁਡਾਇਆ